ਜਲੰਧਰ ਦੇ ਪਿੰਡ ਰੁੜਕਾਂ ਕਲਾਂ ‘ਚ ਭਰਾ ਨੇ ਆਪਣੀ ਭੈਣ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

0
825

ਜਲੰਧਰ . ਜ਼ਿਲ੍ਹਾ ਜਲੰਧਰ ਦੇ ਅਧੀਨ ਪੈਂਦੇ ਦੇ ਪਿੰਡ ਰੁੜਕਾਂ ਕਲਾਂ ਵਿਚ ਛੋਟੇ ਭਰਾ ਨੇ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਦੀਪ ਕੌਰ ਦੀ ਮਾਂ ਸੁਖਵੰਤ ਕੌਰ ਨੇ ਦੱਸਿਆ ਕਿ ਉਸਦੇ ਛੋਟੇ ਮੁੰਡੇ ਨੇ ਘਰ ਵਿਚ ਸੁੱਤੀ ਹੋਈ ਸਗੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਗੁਰਾਇਆ ਪੁਲਿਸ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਰਹੀ ਹੈ।