ਹੁਸ਼ਿਆਰਪੁਰ | ਦਸੂਹਾ ‘ਚ ਬਾਰਿਸ਼ ਕਾਰਨ ਸੋਮਵਾਰ ਸਵੇਰੇ ਲਾਇਬ੍ਰੇਰੀ ਚੌਕ ‘ਚ 60 ਸਾਲ ਪੁਰਾਣੀ ਇਮਾਰਤ ਡਿੱਗ ਗਈ। ਸ਼ਹਿਰ ਵਿਚ ਹੁਣ ਤੱਕ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਬੀਤੇ ਦਿਨ ਵੀ ਦਸੂਹਾ ਦੇ ਵਾਰਡ ਨੰਬਰ 4 ਦੇ ਵਸਨੀਕ ਰਾਜ ਕੁਮਾਰ ਦੇ ਘਰ ਦੀ ਛੱਤ ਡਿੱਗ ਗਈ ਸੀ।
ਇਹ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ। ਇਮਾਰਤ ਡਿੱਗਣ ਵੇਲੇ ਦੁਕਾਨ ਬੰਦ ਸੀ। ਨਗਰ ਕੌਂਸਲ ਦੇ EO ਕਮਲਜਿੰਦਰ ਸਿੰਘ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ ਨੇ ਮੌਕੇ ਦਾ ਜਾਇਜ਼ਾ ਲੈਂਦਿਆਂ ਮਲਬਾ ਉਥੋਂ ਚੁੱਕਣ ਦੇ ਹੁਕਮ ਦਿੱਤੇ। ਥਾਣਾ ਦਸੂਹਾ ਤੋਂ ASI ਗੁਰਬਚਨ ਸਿੰਘ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚ ਗਏ। ਕੌਂਸਲਰ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ, ਕੌਂਸਲਰ ਸੰਤੋਖ ਤੋਖੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਨੁਕਸਾਨ ਦਾ ਮੁਆਵਜ਼ਾ ਪੀੜਤਾਂ ਨੂੰ ਜਲਦੀ ਦਿੱਤਾ ਜਾਵੇ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ