ਅੰਮ੍ਰਿਤਸਰ ‘ਚ ਉਸਾਰੀ ਅਧੀਨ ਇਮਾਰਤ ਡਿੱਗੀ, ਕਈ ਮਜ਼ਦੂਰ ਹੇਠਾਂ ਦੱਬੇ

0
82

ਅੰਮ੍ਰਿਤਸਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਾਲ ਰੋਡ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਉਸਾਰੀ ਅਧੀਨ ਇਮਾਰਤ ਡਿੱਗ ਗਈ। ਜਾਣਕਾਰੀ ਮੁਤਾਬਕ ਉਸਾਰੀ ਅਧੀਨ ਵੱਡੀ ਇਮਾਰਤ ਦੀ ਤੀਸਰੀ ਮੰਜ਼ਿਲ ਦੇ ਲੈਂਟਰ ਪਾਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਟਰਿੰਗ ਡਿੱਗਣ ਨਾਲ ਕਈ ਮਜ਼ਦੂਰਾਂ ਦੇ ਇਸ ਹੇਠਾਂ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ।

ਕੜੀ ਮੁਸ਼ੱਕਤ ਤੋਂ ਬਾਅਦ ਜੇਸੀਬੀ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ ਜਿਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ਭਰਤੀ ਕਰਵਾ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇੰਨਾ ਵੱਡਾ ਹਾਦਸਾ ਹੋਣ ਤੋਂ ਬਾਅਦ ਨਗਰ ਨਿਗਮ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਕੋਈ ਵੀ ਟੀਮ ਮੌਕੇ ‘ਤੇ ਨਹੀਂ ਪਹੁੰਚੀ। ਲੋਕਾਂ ਵੱਲੋਂ ਆਪਣੇ ਪੱਧਰ ‘ਤੇ ਰਾਹਤ ਬਚਾਅ ਦਾ ਕੰਮ ਕੀਤਾ ਜਾ ਰਿਹਾ ਹੈ। ਹਾਲਾਂਕਿ ਅਜੇ ਤੱਕ ਇਸ ਹਾਦਸੇ ਵਿਚ ਕਿਸੇ ਜਾਨੀ ਨੁਕਸਾਨ ਦੀ ਖਬਰ ਸਾਹਮਣੇ ਨਹੀਂ ਆਈ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ