ਬਰਨਾਲਾ ‘ਚ ਬਿਆਸ ਡੇਰੇ ਜਾਂਦੀ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟਰੈਕਟਰ ਨਾਲ ਭਿਆਨਕ ਟੱਕਰ, 1 ਦੀ ਮੌਤ; 18 ਗੰਭੀਰ

0
1171

ਬਰਨਾਲਾ, 26 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪਿੰਡ ਹੰਡਿਆਇਆ ਚੌਕ ਨੇੜੇ ਰਾਧਾ ਸੁਆਮੀ ਡੇਰੇ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਤ ਹੋ ਗਈ ਅਤੇ ਬੱਸ ਵਿਚ ਸਵਾਰ 18 ਦੇ ਕਰੀਬ ਸ਼ਰਧਾਲੂ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਰਾਧਾ ਸੁਆਮੀ ਡੇਰੇ ਦੇ ਸ਼ਰਧਾਲੂਆਂ ਦੀ ਇਹ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ ਜੋ ਕਿ ਬਰਨਾਲਾ ਦੇ ਪਿੰਡ ਹੰਡਿਆਇਆ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਡਰਾਈਵਰ ਦੀ ਮੌਤ ਹੋ ਗਈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਜਾਂਚ ਦੌਰਾਨ ਬਣਦੀ ਕਾਰਵਾਈ ਕੀਤੀ ਜਾਵੇਗੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਟਰੈਕਟਰ-ਟਰਾਲੀ ਨਾਲ ਟਕਰਾ ਕੇ ਬੱਸ ਦਰੱਖਤ ਨਾਲ ਜਾ ਟਕਰਾਈ। ਮੌਕੇ ’ਤੇ ਪੁਲਿਸ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਹਾਦਸੇ ਦੀ ਅਸਲ ਵਿਚ ਜਾਂਚ ਕਰ ਰਹੇ ਹਨ।

ਵੇਖੋ ਵੀਡੀਓ

https://www.facebook.com/punjabibulletin/videos/1056185238888356