ਲੁਧਿਆਣਾ, 8 ਅਕਤੂਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲੁਧਿਆਣਾ ‘ਚ ਕੇਬਲ ਆਪ੍ਰੇਟਰ ਨੇ ਜਾਨ ਦੇ ਦਿੱਤੀ। ਮ੍ਰਿਤਕ ਦਾ ਕਿਸੇ ਨਾਲ ਪੈਸਿਆਂ ਦੇ ਲੈਣ-ਦੇਣ ਦਾ ਵਿਵਾਦ ਚੱਲ ਰਿਹਾ ਸੀ। ਉਹ ਵਿਅਕਤੀ ਉਸ ਨੂੰ ਕੁਝ ਦਿਨਾਂ ਤੋਂ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ।
ਮ੍ਰਿਤਕ ਦੀ ਪਛਾਣ ਜਨਕਪੁਰੀ ਇਲਾਕੇ ਦੀ ਗਲੀ ਨੰਬਰ 3 ਦੇ ਰਹਿਣ ਵਾਲੇ ਪ੍ਰਵੀਨ ਅਰੋੜਾ ਵਜੋਂ ਹੋਈ ਹੈ। ਮੋਤੀ ਨਗਰ ‘ਚ ਇਕ ਵਿਅਕਤੀ ਨੇ ਆਪਣਾ ਕਮਰਾ ਕਿਰਾਏ ‘ਤੇ ਦਿੱਤਾ ਹੋਇਆ ਹੈ। ਪ੍ਰਵੀਨ ਇਸ ਦਾ ਕਿਰਾਇਆ ਇਕੱਠਾ ਕਰਦਾ ਸੀ। ਪ੍ਰਵੀਨ ਨੇ ਕਈ ਦਿਨਾਂ ਤੋਂ ਕਿਰਾਏ ਦੀ ਵਸੂਲੀ ਨਹੀਂ ਕੀਤੀ ਸੀ, ਜਿਸ ਨੂੰ ਲੈ ਕੇ ਉਸ ਦਾ ਉਕਤ ਵਿਅਕਤੀ ਨਾਲ ਝਗੜਾ ਚੱਲ ਰਿਹਾ ਸੀ।
ਸ਼ਨੀਵਾਰ ਸਵੇਰੇ ਵੀ ਉਹ ਵਿਅਕਤੀ ਪ੍ਰਵੀਨ ਦੇ ਘਰ ਆਇਆ ਸੀ ਅਤੇ ਉਸ ਨਾਲ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਪ੍ਰਵੀਨ ਤਾਜਪੁਰ ਰੋਡ ‘ਤੇ ਸਥਿਤ ਆਪਣੇ ਦਫਤਰ ਚਲਾ ਗਿਆ। ਉਥੇ ਉਸ ਨੇ ਜਾਨ ਦੇ ਦਿੱਤੀ। ਪ੍ਰਵੀਨ ਦਾ ਲੜਕਾ ਉਸ ਨੂੰ ਫ਼ੋਨ ਕਰ ਰਿਹਾ ਸੀ ਪਰ ਜਦੋਂ ਉਸ ਨੇ ਫ਼ੋਨ ਨਹੀਂ ਚੁੱਕਿਆ ਤਾਂ ਉਹ ਉਸ ਨੂੰ ਮਿਲਣ ਲਈ ਆਪਣੇ ਪਿਤਾ ਦੇ ਦਫ਼ਤਰ ਚਲਾ ਗਿਆ। ਆਪਣੇ ਪਿਤਾ ਦੀ ਲਾਸ਼ ਦੇਖ ਪੁੱਤਰ ਨੇ ਤੁਰੰਤ ਪਰਿਵਾਰ ਦੇ ਬਾਕੀ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੂੰ ਸੂਚਨਾ ਦਿੱਤੀ। ਥਾਣਾ ਜਮਾਲਪੁਰੀ ਦੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਪੁਲਿਸ ਮ੍ਰਿਤਕ ਪ੍ਰਵੀਨ ਕੁਮਾਰ ਦੀ ਪਤਨੀ ਪੂਜਾ ਅਰੋੜਾ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕਰੇਗੀ।
ਲੁਧਿਆਣਾ ‘ਚ ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਕੇਬਲ ਆਪ੍ਰੇਟਰ ਨੇ ਚੁੱਕਿਆ ਖੌਫਨਾਕ ਕਦਮ
Related Post