ਰੋਟੀ ਖਾਣ ਘਰ ਜਾ ਰਹੇ ਚੌਕੀਦਾਰ ਲਈ ਕਾਲ ਬਣੀ ਕਾਰ ! ਸ਼ਰਾਬੀ ਚਾਲਕ ਨੇ ਮਾਰੀ ਟੱਕਰ, ਮੌਕੇ ‘ਤੇ ਮੌਤ

0
428

ਫਾਜ਼ਿਲਕਾ, 27 ਸਤੰਬਰ | ਢਾਣੀ ਖਰਾਸਵਾਲੀ ‘ਚ ਇਕ ਤੇਜ਼ ਰਫਤਾਰ ਕਾਰ ਨੇ ਚੌਕੀਦਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚੌਕੀਦਾਰ 15 ਫੁੱਟ ਅੱਗੇ ਨਾਲੇ ‘ਚ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿਚ ਸੀ, ਉਸ ਦੀ ਕਾਰ ਵਿਚ ਇੱਕ ਸ਼ਰਾਬ ਦੀ ਬੋਤਲ ਵੀ ਮੌਜੂਦ ਸੀ।

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਰੂਧ ਸਿੰਘ ਦੇ ਪੁੱਤਰ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰੂੜ ਸਿੰਘ ਖਾਣਾ ਖਾਣ ਲਈ ਘਰ ਆ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਹਾਦਸਾ ਇੰਨਾ ਭਿਆਨਕ ਸੀ ਕਿ ਚੌਕੀਦਾਰ 15 ਫੁੱਟ ਉੱਡ ਕੇ ਨਾਲੇ ‘ਚ ਡਿੱਗ ਗਿਆ, ਜਿਸ ਨੂੰ ਦੇਖ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਾਰ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ।

ਜਿਸ ਤੋਂ ਬਾਅਦ ਕਾਰ ਦਾ ਟਾਇਰ ਬਿਜਲੀ ਦੇ ਖੰਭੇ ਨਾਲ ਟਕਰਾ ਗਿਆ ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ।