ਫ਼ਿਰੋਜ਼ਪੁਰ | ਇਥੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਫ਼ਰੀਦਕੋਟ ਰੋਡ ’ਤੇ ਸਥਿਤ ਪਿੰਡ ਬੂਟੇਵਾਲਾ ਨਜ਼ਦੀਕ ਇਹ ਹਾਦਸਾ ਵਾਪਰਿਆ, ਜਿਸ ਵਿਚ ਫ਼ਰੀਦਕੋਟ ਦੇ ਰਹਿਣ ਵਾਲੇ ਨੌਜਵਾਨ ਜਤਿਨ ਦੀ ਮੌਤ ਹੋ ਗਈ।
ਜਤਿਨ ਫ਼ਿਰੋਜ਼ਪੁਰ ਵਿਖੇ ਆਪਣੇ ਸਹੁਰੇ ਘਰ ਆਇਆ ਹੋਇਆ ਸੀ ਅਤੇ ਇਥੋਂ ਐਕਟਿਵਾ ‘ਤੇ ਫਰੀਦਕੋਟ ਵੱਲ ਜਾ ਰਿਹਾ ਸੀ।

ਪਿੰਡ ਬੂਟੇਵਾਲਾ ਕੋਲ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੁੱਲਗੜੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।