ਮੋਹਾਲੀ, 20 ਅਕਤੂਬਰ | ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਣ ਜਾ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ 1 ਸ਼ਰਧਾਲੂ ਦੀ ਮੌਤ ਹੋ ਗਈ ਤੇ ਕਈ ਮੁਸਾਫਿਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਨਾਂਦੇੜ ਦੇ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ ਸਾਰੀ ਸੰਗਤ ਪੰਜਾਬ ਦੀ ਰਹਿਣ ਵਾਲੀ ਹੈ। ਇਸ ਘਟਨਾ ਤੋਂ ਬਾਅਦ ਸਹਿਮ ਦਾ ਮਾਹੌਲ ਹੈ।