ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱ.ਗ, ਗੱਡੀ ਸਵਾਰ 2 ਨੌਜਵਾਨਾਂ ਨੇ ਛਾਲਾਂ ਮਾਰ ਕੇ ਬਚਾਈ ਜਾ.ਨ

0
306

ਲੁਧਿਆਣਾ, 10 ਜਨਵਰੀ | ਲੁਧਿਆਣਾ-ਫਿਰੋਜ਼ਪੁਰ ਰੋਡ ਉਤੇ ਸਥਿਤ ਅਯਾਲੀ ਚੌਕ ਕੋਲ ਚਲਦੀ ਕਾਰ ਨੂੰ ਅੱਗ ਲੱਗ ਗਈ। ਰਾਹਗੀਰਾਂ ਦਾ ਕਹਿਣਾ ਹੈ ਕਿ ਕਾਰ ਵਿਚ 2 ਨੌਜਵਾਨ ਸਵਾਰ ਸਨ ਅਤੇ ਦੋਵੇਂ ਹੀ ਕਿਸੇ ਤਰ੍ਹਾਂ ਬਾਹਰ ਨਿਕਲ ਗਏ ਅਤੇ ਗੱਡੀ ਸੜ ਕੇ ਪੂਰੀ ਤਰ੍ਹਾਂ ਸਵਾਹ ਹੋ ਗਈ ਤੇ ਲੰਬਾ ਜਾਮ ਲੱਗ ਗਿਆ।

ਘਟਨਾ ਦੇਰ ਰਾਤ ਦੀ ਹੈ ਜਦੋਂ ਇਹ ਅਚਾਨਕ ਹਾਦਸਾ ਵਾਪਰ ਗਿਆ। ਇਸ ਦੌਰਾਨ ਸਹਿਮ ਦਾ ਮਾਹੌਲ ਬਣ ਗਿਆ। ਗੱਡੀ ਸਵਾਰ ਨੌਜਵਾਨ ਬੜੀ ਮੁਸ਼ਕਿਲ ਨਾਲ ਬਾਹਰ ਨਿਕਲ ਸਕੇ ਤੇ ਉਨ੍ਹਾਂ ਨੇ ਚੱਲਦੀ ਕਾਰ ਵਿਚੋਂ ਛਾਲਾਂ ਮਾਰ ਦਿੱਤੀਆਂ ਤੇ ਕਾਰ ਅੱਖਾਂ ਸਾਹਮਣੇ ਸੜ ਕੇ ਸੁਆਹ ਹੋ ਗਈ। ਚਸ਼ਮਦੀਦਾਂ ਮੁਤਾਬਕ ਜਿਵੇਂ ਹੀ ਕਾਰ ਡਿਵਾਈਡਰ ਨਾਲ ਟਕਰਾਈ ਤਾਂ ਕੁਝ ਸਕਿੰਟਾਂ ਬਾਅਦ ਬੋਨਟ ਤੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ ਤੇ ਇਸ ਤੋਂ ਬਾਅਦ ਅਚਾਨਕ ਇੰਜਣ ‘ਚ ਧਮਾਕਾ ਹੋ ਗਿਆ। ਕੁਝ ਦੇਰ ਬਾਅਦ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)