ਮੋਹਾਲੀ, 18 ਅਕਤੂਬਰ | ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ ਹੈ। ਦੱਸ ਦਈਏ ਕਿ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।
ਦੱਸਿਆ ਜਾ ਰਿਹਾ ਹੈ ਕਿ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।








































