<p><strong>ਗੁਰਦਾਸਪੁਰ&comma; 9 ਅਕਤੂਬਰ &vert;<&sol;strong> ਬਟਾਲਾ &&num;8216&semi;ਚ ਆਵਾਰਾ ਕੁੱਤਿਆਂ ਨੇ ਘਰ ਦੇ ਬਾਹਰ ਖੇਡ ਰਹੇ ਇਕ ਮਾਸੂਮ 7 ਸਾਲਾ ਬੱਚੇ &&num;8216&semi;ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ। ਇਹ ਘਟਨਾ ਬਟਾਲਾ ਨੇੜਲੇ ਪਿੰਡ ਰਸੂਲਪੁਰ ਦੀ ਹੈ&comma; ਜਿਥੇ ਕੁੱਤਿਆਂ ਨੇ ਇੱਕ ਬੱਚੇ ਨੂੰ ਘਰ ਦੇ ਬਾਹਰ ਇਕੱਲਾ ਦੇਖ ਕੇ ਉਸ &&num;8216&semi;ਤੇ ਹਮਲਾ ਕਰ ਦਿੱਤਾ। ਕੁੱਤੇ ਦੇ ਹਮਲੇ &&num;8216&semi;ਚ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।<&sol;p>&NewLine;<p>ਪਰਿਵਾਰਕ ਮੈਂਬਰਾਂ ਅਨੁਸਾਰ ਕੁੱਤਿਆਂ ਨੇ ਬੱਚੇ ਨੂੰ ਇੰਨੀ ਬੇਰਹਿਮੀ ਨਾਲ ਨੋਚਿਆ ਕਿ ਉਸ ਦੇ ਸਿਰ &&num;8216&semi;ਤੇ 100 ਟਾਂਕੇ ਲਗਾਉਣੇ ਪਏ। ਫਿਲਹਾਲ ਉਕਤ ਬੱਚਾ ਬਟਾਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਜ਼ਖ਼ਮੀ ਬੱਚੇ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਰਸੂਲਪੁਰ ਵਜੋਂ ਹੋਈ ਹੈ।<&sol;p>&NewLine;<p>ਇਸ ਸਬੰਧੀ ਗੁਰਸੇਵਕ ਦੀ ਦਾਦੀ ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੋਤਰਾ ਗੁਰਸੇਵਕ ਸਿੰਘ ਖੇਡਣ ਲਈ ਘਰੋਂ ਬਾਹਰ ਗਿਆ ਹੋਇਆ ਸੀ। ਇਸੇ ਦੌਰਾਨ ਪਿੰਡ ਦੇ ਕੁਝ ਆਵਾਰਾ ਕੁੱਤਿਆਂ ਨੇ ਗੁਰਸੇਵਕ ਸਿੰਘ ’ਤੇ ਹਮਲਾ ਕਰ ਦਿੱਤਾ ਅਤੇ ਕਈ ਥਾਵਾਂ ’ਤੇ ਉਸ ਨੂੰ ਵੱਢਣਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਬੜੀ ਮੁਸ਼ਕਲ ਨਾਲ ਉਸ ਦੇ ਪੋਤੇ ਨੂੰ ਆਵਾਰਾ ਕੁੱਤਿਆਂ ਤੋਂ ਬਚਾਇਆ। ਉਸ ਨੇ ਦੱਸਿਆ ਕਿ ਗੁਰਸੇਵਕ ਦੇ ਸਿਰ ਵਿੱਚ ਹੀ 100 ਟਾਂਕੇ ਲੱਗੇ ਹਨ।<&sol;p>&NewLine;<p>ਸੁਰਿੰਦਰ ਕੌਰ ਨੇ ਅੱਗੇ ਦੱਸਿਆ ਕਿ ਗੁਰਸੇਵਕ ਦੇ ਪਿਤਾ ਦੀ ਕਰੀਬ ਚਾਰ ਸਾਲ ਪਹਿਲਾਂ ਮੌਤ ਹੋ ਗਈ ਸੀ। ਉਹ ਬਚਪਨ ਤੋਂ ਹੀ ਉਸ ਦਾ ਪਾਲਣ ਪੋਸ਼ਣ ਕਰਦੀ ਆ ਰਹੀ ਹੈ। ਸੁਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਹੈ। ਉਹ ਸਖ਼ਤ ਮਿਹਨਤ ਕਰ ਕੇ ਆਪਣੇ ਬੱਚੇ ਦਾ ਪਾਲਣ ਪੋਸ਼ਣ ਕਰ ਰਹੀ ਹੈ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;