ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਤੇ ਡਰਾਈਵਰ ‘ਚ ਝੜਪ, ਟ੍ਰੈਫਿਕ ਰੂਲ ਨਾ ਮੰਨਣ ‘ਤੇ ਹੋਇਆ ਹੰਗਾਮਾ

0
525

ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ ਵਿਚ ਡਰਾਈਵਰ ਅਤੇ ਟ੍ਰੈਫਿਕ ਪੁਲਿਸ ਮੁਲਾਜ਼ਮ ਵਿਚ ਲੜਾਈ ਹੋ ਗਈ। ਝਗੜੇ ਦੌਰਾਨ ਜਿਥੇ ਪੁਲਿਸ ਮੁਲਾਜ਼ਮਾਂ ਦੀ ਵਰਦੀ ਫਟ ਗਈ, ਉੱਥੇ ਹੀ ਹੱਥੋਪਾਈ ਦੌਰਾਨ ਵਿਅਕਤੀ ਦੀ ਪੱਗ ਵੀ ਉਤਰ ਗਈ। ਘਟਨਾ ਖਾਲਸਾ ਕਾਲਜ ਦੇ ਸਾਹਮਣੇ ਦੀ ਹੈ।

ਦੱਸਿਆ ਗਿਆ ਹੈ ਕਿ ਮਾਮਲਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਲੈ ਕੇ ਸ਼ੁਰੂ ਹੋਇਆ ਸੀ। ਪੁਲਿਸ ਮੁਲਾਜ਼ਮ ਨੇ ਉਕਤ ਵਿਅਕਤੀ ਨੂੰ ਦਸਤਾਵੇਜ਼ਾਂ ਦੀ ਜਾਂਚ ਕਰਵਾਉਣ ਲਈ ਕਿਹਾ ਸੀ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਗੱਲ ਤਕਰਾਰ ਤੱਕ ਪਹੁੰਚ ਗਈ ਅਤੇ ਦੋਵੇਂ ਆਪਸ ਵਿਚ ਲੜਨ ਲੱਗੇ।

ਮੌਕੇ ‘ਤੇ ਹੰਗਾਮਾ ਹੁੰਦਾ ਦੇਖ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਬਾਅਦ ਵਿਚ ਲੋਕਾਂ ਨੇ ਦਖਲ ਦੇ ਕੇ ਉਨ੍ਹਾਂ ਨੂੰ ਸ਼ਾਂਤ ਕੀਤਾ। ਉਥੇ ਪੁਲਿਸ ਅਧਿਕਾਰੀ ਵੀ ਪਹੁੰਚ ਗਏ, ਜਿਸ ਤੋਂ ਬਾਅਦ ਉਕਤ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਹਮਲਾ ਕਰਨ ਵਾਲੇ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਲੜਾਈ ਦੌਰਾਨ ਸੜਕ ਜਾਮ ਵੀ ਹੋਈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਨ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਲੱਗੇ ਵੀਡੀਓ ਅਤੇ ਸੀਸੀਟੀਵੀ ਦੀ ਵੀ ਜਾਂਚ ਕਰ ਰਹੇ ਹਨ।