ਮਾਨਸਾ, 2 ਫਰਵਰੀ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਸਵੇਰੇ 10 ਵਜੇ ਨਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗਾਣਿਆਂ ਦਾ ਉਨ੍ਹਾਂ ਦੇ ਚਾਹੁਣ ਵਾਲਿਆਂ ਤੇ ਸਮਰਥਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਰਹਿੰਦਾ ਹੈ।
ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ 5ਵਾਂ ਗਾਣਾ ਹੋਵੇਗਾ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਗਾਣਾ ‘ਵਾਚ ਆਊਟ’ ਦੀਵਾਲੀ ਵਾਲੇ ਦਿਨ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ।