ਸਿਰਮੌਰ| ਹਿਮਾਚਲ ਵਿਚ ਆਏ ਦਿਨ ਬੱਦਲ ਫਟਣ ਦੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲੇ ਸਿਰਮੌਰ ਤੋਂ ਸਾਹਮਣੇ ਆਇਆ ਹੈ। ਇਥੇ ਬੱਦਲ ਫਟਣ ਨਾਲ ਭਾਰੀ ਤਬਾਹੀ ਹੋਈ ਹੈ।

ਇਕ ਪਿੰਡ ਤਾਂ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਥੇ ਇਕ ਘਰ ਦੇ 5 ਜੀਆਂ ਦਾ ਕੋਈ ਅਤਾ-ਪਤਾ ਨਹੀਂ ਲੱਗ ਰਿਹਾ। ਬੱਦਲ ਫਟਣ ਦੀ ਘਟਨਾ ਪਾਉਂਟਾ ਸਾਹਿਬ ਦੇ ਸਿਰਮੌਰੀ ਤਾਲ ਇਲਾਕੇ ਦੀ ਦੱਸੀ ਜਾ ਰਹੀ ਹੈ। ਬੱਦਲ ਫਟਣ ਨਾਲ ਆਲੇ-ਦੁਆਲੇ ਦੇ ਇਲਾਕੇ ਵਿਚ ਭਾਰੀ ਨੁਕਸਾਨ ਹੋਇਆ ਹੈ।