<p><strong>ਜਲੰਧਰ&comma; 1 ਜੂਨ &vert;<&sol;strong> ਲੋਕ ਸਭਾ ਚੋਣਾਂ ਦੌਰਾਨ ਆਦਮਪੁਰ ਵਿਧਾਨ ਸਭਾ ਹਲਕੇ ਦੇ ਬੂਥ ਬਡਾਲਾ ਨੇੜੇ ਹੋਏ ਝਗੜੇ ਸਬੰਧੀ ਜਲੰਧਰ ਦਿਹਾਤੀ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ।<&sol;p>&NewLine;<p>ਜ਼ਿਲਾ ਚੋਣ ਅਫਸਰ ਡਾ&period; ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਤਕਰਾਰ ਨੂੰ ਸੁਰੱਖਿਆ ਦਸਤਿਆਂ ਵੱਲੋਂ ਰੋਕਿਆ ਗਿਆ । ਇਸ ਉਪਰੰਤ ਆਦਮਪੁਰ ਪੁਲਿਸ ਵੱਲੋਂ ਸੰਬੰਧਤਾਂ ਦੇ ਬਿਆਨ ਦਰਜ ਕਰ ਕੇ ਪੜਤਾਲ ਉਪਰੰਤ ਤਜਿੰਦਰ ਸਿੰਘ ਦੀ ਸ਼ਿਕਾਇਤ ਉੱਪਰ 4 ਵਿਅਕਤੀਆਂ ਵਿਰੁੱਧ ਥਾਣਾ ਆਦਮਪੁਰ ਵਿਖੇ ਪਰਚਾ ਦਰਜ ਕਰ ਲਿਆ ਹੈ ।<&sol;p>&NewLine;<p>ਜਿਨ੍ਹਾਂ ਵਿਰੁੱਧ ਪਰਚਾ ਦਰਜ ਕੀਤਾ ਹੈ ਉਨ੍ਹਾਂ ਵਿਚ ਭੁਪਿੰਦਰ ਸਿੰਘ ਪੁੱਤਰ ਰਣਜੀਤ ਸਿੰਘ &comma; ਹਰਜਿੰਦਰ ਸਿੰਘ ਪੁੱਤਰ ਰਣਜੀਤ ਸਿੰਘ &comma; ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਸਾਰੇ ਵਾਸੀ ਪਿੰਡ ਵਡਾਲਾ ਤੇ ਜਸਵੰਤ ਰਾਮ ਪੁੱਤਰ ਹਜ਼ਾਰਾ ਰਾਮ ਵਾਸੀ ਪਿੰਡ ਮਨਸੂਰਪੁਰ ਸ਼ਾਮਿਲ ਹਨ ।  ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੌਰਾਨ ਪੋਲਿੰਗ ਪ੍ਰਕ੍ਰਿਆ ਉੱਪਰ ਕਿਸੇ ਤਰ੍ਹਾਂ ਦਾ ਕੋਈ ਅਸਰ ਨਹੀਂ ਹੋਇਆ ਤੇ ਪੋਲਿੰਗ ਬਿਲਕੁਲ ਨਿਰਵਿਘਨ ਜਾਰੀ ਰਹੀ ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;