ਧੌਲਪੁਰ: ਰਾਜਸਥਾਨ ਵਿਚ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਧੌਲਪੁਰ-ਕਰੌਲੀ ਹਾਈਵੇ ‘ਤੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 4 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ ‘ਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ।
ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। ਕਾਰ ਵਿੱਚ ਡਰਾਈਵਰ ਤੋਂ ਇਲਾਵਾ ਦੋ ਵੱਖ-ਵੱਖ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚੇ ਸਵਾਰ ਸਨ।
ਸੀਓ ਸਿਟੀ ਨੇ ਦੱਸਿਆ ਕਿ ਮਧੂਨਗਰ ਕਲੋਨੀ, ਆਗਰਾ (ਉੱਤਰ ਪ੍ਰਦੇਸ਼) ਦੇ 8 ਵਾਸੀ ਕੈਲਾ ਦੇਵੀ ਦੇ ਦਰਸ਼ਨਾਂ ਲਈ ਕਾਰ ਰਾਹੀਂ ਜਾ ਰਹੇ ਸਨ ਕਿ ਇਸ ਦੌਰਾਨ ਨੈਸ਼ਨਲ ਹਾਈਵੇ-11ਬੀ ‘ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਕਾਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਜ਼ਿਲਾ ਹਸਪਤਾਲ ਪਹੁੰਚਾਇਆ ਗਿਆ ਪਰ 4 ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮ੍ਰਿਤਕਾਂ ਦੀ ਪਹਿਚਾਣ ਕਾਰ ਚਾਲਕ ਗੁੱਡੂ ਚੌਹਾਨ (40), ਵਿਮਲਾ ਸ਼ਰਮਾ (70) ਸੁਮਨ (38) ਅਤੇ ਅੰਸ਼ੂ (8) ਵਜੋਂ ਹੋਈ ਹੈ। ਹਾਦਸੇ ਵਿੱਚ ਨੰਦਿਨੀ ਸ਼ਰਮਾ (38) ਪਤਨੀ ਯਸ਼ਪਾਲ ਸ਼ਰਮਾ, ਆਰੀਆ (11) ਪੁੱਤਰੀ ਯਸ਼ਪਾਲ, ਕਨਿਕਾ (14) ਪੁੱਤਰੀ ਯਸ਼ਪਾਲ ਅਤੇ ਯਸ਼ਪਾਲ ਦਾ ਛੋਟਾ ਭਰਾ ਵਿਕਰਮ ਪੁੱਤਰ ਆਯੂਸ਼ (9) ਜ਼ਖਮੀ ਹੋ ਗਏ।