ਮੋਗਾ, 13 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿਤਾ ਦੀ ਮੌਤ ਤੋਂ ਬਾਅਦ ਇਕ ਕਿਸਾਨ ਨੇ ਆਪਣੀ ਮਾਂ ਨੂੰ ਤਾਂ ਕੈਂਸਰ ਦੀ ਬੀਮਾਰੀ ਤੋਂ ਬਚਾਅ ਲਿਆ ਪਰ ਖ਼ੁਦ ਬੀਮਾਰੀ ਦਾ ਇਲਾਜ ਕਰਵਾਉਂਦੇ ਹੋਏ 12 ਲੱਖ ਦੇ ਕਰਜ਼ੇ ਹੇਠ ਆ ਗਿਆ। ਸਿਰਫ ਢਾਈ ਏਕੜ ਜ਼ਮੀਨ ਦੇ ਮਾਲਕ 3 ਧੀਆਂ ਦੇ ਪਿਤਾ ਦੇ ਸਿਰ ਉਤੇ ਹਰ ਸਾਲ ਕਰਜ਼ੇ ਦੀ ਪੰਡ ਵਧਦੀ ਜਾ ਰਹੀ ਸੀ। ਇਸ ਕਾਰਨ ਆਖਿਰ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਲਈ।
ਪਰਿਵਾਰ ਦੇ ਲੋਕਾਂ ਨੇ ਹਾਲਤ ਗੰਭੀਰ ਹੋਣ ’ਤੇ ਉਸ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਜਿਥੇ ਉਸ ਦੀ ਮੌਤ ਹੋ ਗਈ। ਸਿਵਲ ਹਸਪਤਾਲ ਵਿਚ ਮੌਜੂਦ ਮ੍ਰਿਤਕ ਜਗਮੋਹਨ ਸਿੰਘ ਦੇ ਤਾਏ ਦੇ ਪੁੱਤਰ ਸੁਖਪ੍ਰੀਤ ਸਿੰਘ ਨੇ ਦੱਸਿਆ ਕਿ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)