ਅੰਮ੍ਰਿਤਸਰ | ਬੀਜੇਪੀ ਲੀਡਰ ਸ਼ਵੇਤ ਮਲਿਕ ਦੇ ਘਰ ਬਾਹਰ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਪੱਕੇ ਧਰਨੇ ਉਪਰ ਬੈਠੇ ਹੋਏ ਹਨ। ਮ੍ਰਿਤਕ ਕਿਸਾਨ ਦੀ ਸ਼ਨਾਖਤ ਅੰਗਰੇਜ਼ ਸਿੰਘ ਵਾਸੀ ਪਿੰਡ ਕਾਮਲਪੁਰਾ ਵਜੋਂ ਹੋਈ ਹੈ। ਮ੍ਰਿਤਕ ਕਿਰਤੀ ਕਿਸਾਨ ਯੂਨੀਅਨ ਨਾਲ ਸੰਬੰਧ ਰੱਖਦਾ ਸੀ।
ਕਿਸਾਨ ਆਗੂ ਬਚਿੱਤਰ ਸਿੰਘ ਕੋਟਲਾ ਮੁਤਾਬਕ ਮ੍ਰਿਤਕ ਕਿਸਾਨ ਕਾਮਰੇਡਾਂ ਦੀ ਜਥੇਬੰਦੀ ਨਾਲ ਸੰਬੰਧਤ ਸੀ। ਬੀਤੀ ਰਾਤ ਮਲਿਕ ਦੇ ਘਰ ਬਾਹਰ ਕਿਰਤੀ ਕਿਸਾਨ ਯੂਨੀਅਨ ਦੀ ਧਰਨੇ ਦੀ ਵਾਰੀ ਸੀ, ਜਿਥੇ ਇਸ ਕਿਸਾਨ ਦੀ ਮੌਤ ਹੋ ਗਈ।
ਉਧਰ, ਬੀਜੇਪੀ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਵਨ ਯੱਗ ਕਰਵਾਇਆ ਜਾ ਰਿਹਾ ਹੈ। ਭਾਜਪਾ ਦੇ ਦਫਤਰ ਖੰਨਾ ਸਮਾਰਕ ਨੇੜੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੁਲਿਸ ਨੇ ਦੁਰਗਿਆਣਾ ਮੰਦਰ, ਜਿਸ ਦੇ ਨਾਲ ਭਾਜਪਾ ਦਾ ਦਫਤਰ ਹੈ, ਨੂੰ ਜਾਣ ਵਾਲੇ ਰਸਤੇ ਬੰਦ ਕਰ ਦਿੱਤੇ ਹਨ।
ਕਿਸਾਨਾਂ ਵੱਲੋਂ ਹਾਲ ਗੇਟ ਦੇ ਬਾਹਰ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ। ਇਸ ਕਰਕੇ ਪੁਲਿਸ ਵੱਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)