ਕੌਮੀ ਇਨਸਾਫ਼ ਮੋਰਚੇ ’ਚ ਕਿਸਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

0
347

ਮੋਹਾਲੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੌਮੀ ਇਨਸਾਫ ਮੋਰਚੇ ਵਿਚ ਕਿਸਾਨ ਦੀ ਅੱਜ ਸਵੇਰੇ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਕਿਸਾਨ ਜਗਤਾਰ ਸਿੰਘ ਨੂੰ ਹਾਰਟ ਅਟੈਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ ’ਤੇ ਚੰਡੀਗੜ੍ਹ ਪੁਲਿਸ ਸੈਕਟਰ 36 ਦੇ ਐੱਸਐਚਓ ਜਸਪਾਲ ਸਿੰਘ ਭੁੱਲਰ ਮੌਜੂਦ ਰਹੇ। ਜਗਤਾਰ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ 16 ਹਸਪਤਾਲ ਵਿਚ ਲਿਜਾਇਆ ਗਿਆ ਹੈ।