ਮਾਨਸਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਧਰਮੂ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਪਛਾਣ ਕਿਸਾਨ ਸਿੰਘ ਪੁੱਤਰ ਜੋਗਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਉਪਰ ਬੈਂਕਾਂ ਤੇ ਹੋਰ ਵੱਖ-ਵੱਖ ਲੋਕਾਂ ਦਾ ਲਗਭਗ 12 ਲੱਖ ਦਾ ਕਰਜ਼ਾ ਚੜ੍ਹਿਆ ਹੋਇਆ ਸੀ, ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ।
ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਖੌਫਨਾਕ ਕਦਮ ਚੁੱਕਿਆ ਤੇ ਜਾਨ ਦੇ ਦਿੱਤੀ। ਕਿਸਾਨ ਦੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਸੋਗ ਦਾ ਮਾਹੌਲ ਹੈ ਤੇ ਪੰਜਾਬ ਕਿਸਾਨ ਯੂਨੀਅਨ ਦੀ ਮੰਗ ਹੈ ਕਿ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਨਾਲ ਹੀ ਸੂਬਾ ਸਰਕਾਰ ਵੱਲੋਂ ਮੁਆਵਜ਼ੇ ਦੀ ਅਪੀਲ ਕੀਤੀ ਗਈ ਹੈ।