ਸੰਗਰੂਰ/ਸੁਨਾਮ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਕਰਜ਼ੇ ਤੋਂ ਦੁਖੀ ਅੱਜ ਸੰਗਰੂਰ ਵਿਚ ਕਿਸਾਨ ਨੇ ਜਾਨ ਦੇ ਦਿੱਤੀ। ਪਿੰਡ ਚੌਵਾਸ ਜਖੇਪਲ ਦੇ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ। ਮ੍ਰਿਤਕ ਕਿਸਾਨ ਦੀ ਪਛਾਣ ਅਮਨਦੀਪ ਸਿੰਘ (40) ਪੁੱਤਰ ਲਾਭ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਿਰ ਕਰੀਬ 3 ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।
ਪੁਲਿਸ ਥਾਣਾ ਚੀਮਾ ਮੰਡੀ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਉਰਫ਼ ਮੱਖਣ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।