ਬਠਿੰਡਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਬਾਈਕ ‘ਤੇ ਜਾ ਰਹੇ ਪਿਓ-ਪੁੱਤ ਨਾਲ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ‘ਚ ਪਿਓ ਦੀ ਮੌਤ ਹੋ ਗਈ ਜਦੋਂਕਿ ਪੁੱਤ ਦੀ ਹਾਲਤ ਗੰਭੀਰ ਬਣੀ ਹੋਈ ਹੈ। ਪਿਓ ਆਪਣੇ ਪੁੱਤ ਨਾਲ ਧੀ ਨੂੰ ਮਿਲਣ ਜਾ ਰਿਹਾ ਸੀ ਪਰ ਰਸਤੇ ‘ਚ ਹੀ ਬਾਈਕ ਤੇ ਟਰਾਲੀ ਵਿਚ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਪਿਓ ਦੀ ਮੌਤ ਹੋ ਗਈ। ਬੇਟੇ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਡਾਕਟਰਾਂ ਨੇ ਗੁਰਦੇਵ ਸਿੰਘ ਅਤੇ ਬਲਜਿੰਦਰ ਦੀ ਹਾਲਤ ਗੰਭੀਰ ਦੇਖਦਿਆਂ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ। ਬਾਅਦ ਦੁਪਹਿਰ ਬਠਿੰਡਾ ਲਿਜਾਂਦੇ ਸਮੇਂ ਗੁਰਦੇਵ ਸਿੰਘ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦੇ ਭਤੀਜੇ ਜਸਵੰਤ ਸਿੰਘ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ। ਮ੍ਰਿਤਕ 3 ਧੀਆਂ ਦਾ ਪਿਤਾ ਸੀ।
ਦੱਸਣਯੋਗ ਹੈ ਕਿ ਕੱਚਾ ਸੀਡ ਫਾਰਮ ਦਾ ਰਹਿਣ ਵਾਲਾ ਗੁਰਦੇਵ ਸਿੰਘ (55) ਵੀਰਵਾਰ ਨੂੰ ਲੜਕੇ ਬਲਜਿੰਦਰ ਨਾਲ ਬਾਈਕ ‘ਤੇ ਬਠਿੰਡਾ ਰਹਿੰਦੀ ਬੇਟੀ ਦਾ ਪਤਾ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਨੇੜੇ ਪੁੱਜਾ ਤਾਂ ਰਸਤੇ ਵਿਚ ਇਕ ਈ-ਰਿਕਸ਼ਾ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆ ਰਹੀ ਇਕ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਇਸ ਵਿਚ ਦੋਵੇਂ ਪਿਓ-ਪੁੱਤ ਜ਼ਖਮੀ ਹੋ ਗਏ।