ਲੁਧਿਆਣਾ, 7 ਦਸੰਬਰ | ਈਸ਼ਵਰ ਕਾਲੋਨੀ ਵਿਚ ਜਾਗੋ ਸਮਾਗਮ ਦੌਰਾਨ ਦੋ ਧਿਰਾਂ ਵਿਚ ਝਗੜਾ ਹੋ ਗਿਆ। ਝਗੜੇ ਤੋਂ ਬਾਅਦ ਇਕ ਪਾਸਿਓਂ ਨੌਜਵਾਨਾਂ ਨੇ ਦੂਜੇ ਪਾਸੇ ਗੋਲੀਆਂ ਚਲਾ ਦਿੱਤੀਆਂ। ਹਮਲੇ ‘ਚ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਹੱਥ ‘ਚ ਗੋਲੀ ਲੱਗਣ ਕਾਰਨ ਉਸ ਨੂੰ ਦਾਖਲ ਕਰਵਾਇਆ ਗਿਆ।

ਜ਼ਖਮੀ ਨੌਜਵਾਨ ਦੀ ਪਛਾਣ 26 ਸਾਲਾ ਬਲਵਿੰਦਰ ਸਿੰਘ ਵਾਸੀ ਗੁਰੂ ਅੰਗਦ ਕਾਲੋਨੀ ਵਜੋਂ ਹੋਈ ਹੈ। ਹਸਪਤਾਲ ਵਿਚ ਇਲਾਜ ਦੌਰਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਤਰਖਾਣ ਦਾ ਕੰਮ ਕਰਦਾ ਹੈ। ਉਹ ਆਪਣੇ ਇੱਕ ਗਰੀਬ ਦੋਸਤ ਦੇ ਘਰ ਹੋ ਰਹੇ ਜਾਗੋ ਸਮਾਗਮ ਵਿਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਜਿਥੇ ਸਮਾਗਮ ਵਿਚ ਆਏ ਦੋ ਹੋਰ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ।

ਝਗੜੇ ਤੋਂ ਬਾਅਦ ਉਕਤ ਨੌਜਵਾਨਾਂ ‘ਚੋਂ ਇਕ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲੇ ਵਿਚ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉੱਥੇ ਹੀ ਡਿੱਗ ਪਿਆ। ਗੋਲੀਬਾਰੀ ਤੋਂ ਬਾਅਦ ਸਮਾਗਮ ਵਿਚ ਭਗਦੜ ਮੱਚ ਗਈ। ਸਮਾਗਮ ਵਿਚ ਆਏ ਲੋਕਾਂ ਨੇ ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸ ਨੂੰ ਦਾਖਲ ਕਰਵਾਇਆ ਗਿਆ ਅਤੇ ਮਾਮਲੇ ਦੀ ਸੂਚਨਾ ਥਾਣਾ ਸ਼ਿਮਲਾਪੁਰੀ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)