ਤਰਨਤਾਰਨ (ਬਲਜੀਤ ਸਿੰਘ) | ਕਸਬਾ ਸੁਰ ਸਿੰਘ ਵਿਖੇ ਦੇਰ ਰਾਤ ਇਕ ਗ਼ਰੀਬ ਦੀ ਝੁੱਗੀ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਉਨ੍ਹਾਂ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਅੱਗ ਨੇ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਕਰ ਦਿੱਤਾ।

ਪੀੜਤ ਕੇਵਲ ਸਿੰਘ ਨੇ ਦੱਸਿਆ ਕਿ ਉਹ ਰੂੜੀਆਂ ਤੋਂ ਕੱਚ ਇਕੱਠਾ ਕਰਕੇ ਘਰ ਦਾ ਗੁਜ਼ਾਰਾ ਚਲਾਉਂਦਾ ਹੈ। ਉਸ ਦੀਆਂ 2 ਲੜਕੀਆਂ ਅਤੇ ਇਕ ਲੜਕਾ ਹੈ। ਰਾਤ ਕਰੀਬ 1 ਵਜੇ ਅਚਾਨਕ ਝੁੱਗੀ ਨੂੰ ਅੱਗ ਲੱਗ ਗਈ, ਜਿਸ ਕਾਰਨ ਝੁੱਗੀ ਸੜ ਗਈ ਅਤੇ ਉਸ ਵਿਚ ਪਿਆ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ ਹੈ।

ਉਸ ਨੇ ਸਮਾਜ ਸੇਵੀਆਂ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀ ਸਹਾਇਤਾ ਕੀਤੀ ਜਾਵੇ, ਜਿਸ ਨਾਲ ਉਹ ਆਪਣੀ ਝੁੱਗੀ ਦੁਬਾਰਾ ਬਣਾ ਸਕੇ।

ਜੇ ਕੋਈ ਇਸ ਗ਼ਰੀਬ ਦੀ ਮਦਦ ਕਰਨਾ ਚਾਹੁੰਦਾ ਹੈ ਤਾਂ ਫੋਨ ਨੰਬਰ 8198077835 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)