ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਸਤ ਦੀ ਬੁਰੀ ਤਰ੍ਹਾਂ ਕੁੱ.ਟਮਾਰ, ਗੰਭੀਰ ਹਾਲਤ ‘ਚ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ

0
526

ਲੁਧਿਆਣਾ, 4 ਫਰਵਰੀ | ਥਾਣਾ ਸਲੇਮ ਟਾਬਰੀ ਅੰਦਰ ਪੈਂਦੇ ਪਿੰਡ ਭੱਟੀਆਂ ਚਿੱਟੀ ਕਾਲੋਨੀ ‘ਚ ਦੇਰ ਰਾਤ ਇਕ ਨੌਜਵਾਨ ਨੂੰ ਉਸਦੇ ਦੋਸਤ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫੱਟੜ ਹੋਏ ਨਰਿੰਦਰ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸਦੇ ਪਤੀ ਦੀ ਉਸ ਦੇ ਦੋਸਤ ਭਿੰਦੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਉਸ ਨੇ ਕਿਹਾ ਕਿ ਉਸਦੇ ਪਤੀ ਨੂੰ ਭਿੰਦੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੈ ਤੇ ਕਿਹਾ ਕਿ ਜੇਕਰ ਉਸਨੇ ਕੁੱਟਮਾਰ ਦੀ ਸ਼ਿਕਾਇਤ ਦਿੱਤੀ ਜਾਂ ਸਿਵਲ ਹਸਪਤਾਲ ‘ਚ ਇਲਾਜ ਕਰਵਾਇਆ ਤਾਂ ਮੁਲਜ਼ਮ ਉਸ ਦੇ ਪਤੀ ਨੂੰ ਜਾਨੋਂ ਮਾਰ ਦੇਵੇਗਾ। ਦੂਜੇ ਪਾਸੇ ਨਰਿੰਦਰ ਕੁਮਾਰ ਦੇ ਪਿਤਾ ਜੋਗਿੰਦਰ ਸਿੰਘ ਵੱਲੋਂ ਉਸ ਦੀ ਕੁੱਟਮਾਰ ਸਬੰਧੀ ਥਾਣਾ ਸਲੇਮ ਟਾਬਰੀ ‘ਚ ਅੱਜ ਸ਼ਿਕਾਇਤ ਦਿੱਤੀ ਗਈ ਤੇ ਉਸ ਦੇ ਦੋਸਤ ‘ਤੇ ਕਾਰਵਾਈ ਕਰਦਿਆਂ ਇਨਸਾਫ ਦੀ ਗੁਹਾਰ ਲਗਾਈ ਗਈ।

ਗੱਲਬਾਤ ਕਰਦਿਆਂ ਥਾਣੇਦਾਰ ਸੁਰਿੰਦਰ ਪਾਲ ਨੇ ਦੱਸਿਆ ਕਿ ਉਨ੍ਹਾਂ ਕੋਲ ਇਸ ਸਬੰਧੀ ਸ਼ਿਕਾਇਤ ਆਈ ਕਿ ਜੋਗਿੰਦਰ ਸਿੰਘ ਦੇ ਪੁੱਤਰ ਨਰਿੰਦਰ ਸਿੰਘ ਦੀ ਉਸਦੇ ਦੋਸਤ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜੋ ਕਿ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਹੈ। ਜਲਦ ਹੀ ਮੌਕੇ ‘ਤੇ ਜਾ ਕੇ ਮੌਕਾ ਦੇਖਦਿਆਂ ਅਤੇ ਮੁਦਈ ਦੇ ਬਿਆਨ ਲੈ ਕੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ

https://www.facebook.com/punjabibulletinworld/videos/891108372754421