ਲੁਧਿਆਣਾ | ਮੰਡੀ ਗੋਬਿੰਦਗੜ੍ਹ ਵਿਚ ਇਕ ਸਕਰੈਪ ਦੇ ਗੋਦਾਮ ‘ਚ ਅਮੋਨੀਆ ਗੈਸ ਸਿਲੰਡਰ ਲੀਕ ਹੋ ਗਿਆ। ਗੈਸ ਲੀਕ ਹੋਣ ਤੋਂ ਬਾਅਦ ਸਥਾਨਕ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ਼ ਹੋਈ। ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਅਤੇ ਪ੍ਰਸ਼ਾਸਨ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚੀਆਂ।
ਬਚਾਅ ਟੀਮ ‘ਚ ਸ਼ਾਮਲ ਕੌਂਸਲ ਦੇ ਤਿੰਨ ਮੈਂਬਰ ਅਤੇ ਇਕ ਫਾਇਰ ਬ੍ਰਿਗੇਡ ਕਰਮਚਾਰੀ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਿਆ। ਇਨ੍ਹਾਂ ਵਿਚ ਜਸਕੀਰਤ ਸਿੰਘ ਫਾਇਰਮੈਨ, ਤਰਲੋਚਨ ਸਿੰਘ ਡਰਾਈਵਰ, ਸੁਖਵਿੰਦਰ ਸਿੰਘ ਅਤੇ ਰੋਹਿਤ ਕੁਮਾਰ ਸ਼ਾਮਲ ਹਨ। ਮੌਕੇ ‘ਤੇ ਪਹੁੰਚੇ ਨਾਇਬ ਤਹਿਸੀਲਦਾਰ ਹਰਨੇਕ ਸਿੰਘ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੈਸ ਲੀਕ ਹੋਣ ਦੀ ਸੂਚਨਾ ਮਿਲਦਿਆਂ ਹੀ ਉਹ ਬਚਾਅ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਸਿਲੰਡਰ ‘ਚੋਂ ਅਮੋਨੀਆ ਗੈਸ ਲੀਕ ਹੋਣ ‘ਤੇ ਕਾਬੂ ਪਾ ਲਿਆ। ਇਸ ਤੋਂ ਬਾਅਦ ਸਿਲੰਡਰ ਨੂੰ ਟੋਆ ਪੁੱਟ ਕੇ ਦੱਬਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ