ਬਠਿੰਡਾ, 17 ਅਕਤੂਬਰ | ਇਥੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਅੱਜ 2 ਨਕਾਬਪੋਸ਼ ਬਦਮਾਸ਼ਾਂ ਨੇ ਬਠਿੰਡਾ ਵਿਚ ਸੁਨਿਆਰੇ ਨੂੰ ਬੰਦੂਕ ਦੀ ਨੋਕ ‘ਤੇ ਲੁੱਟ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਇਸ ਘਟਨਾ ਨਾਲ ਬਾਜ਼ਾਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵੇਂ ਬਦਮਾਸ਼ਾਂ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ, ਜੋ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਜਿਊਲਰਜ਼ ਐਸੋਸੀਏਸ਼ਨ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਿਆਂ ਗੁੱਸਾ ਜ਼ਾਹਿਰ ਕੀਤਾ ਹੈ ਜੋ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ।
ਇਸ ਸਬੰਧੀ ਪੀੜਤ ਮਨੀਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਨੂੰ ਉਹ ਸਿਰਕੀ ਬਾਜ਼ਾਰ ਦੀ ਬਾਬਾ ਮੰਦਰ ਵਾਲੀ ਗਲੀ ਵਿਚ ਸਥਿਤ ਮਹਾਲਕਸ਼ਮੀ ਜਿਊਲਰਜ਼ ਵਿਚ ਬੈਠਾ ਸੀ। ਇਸ ਦੌਰਾਨ 2 ਨੌਜਵਾਨ ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ। ਦੋਵੇਂ ਦੁਕਾਨ ਅੰਦਰ ਵੜ ਗਏ, ਜਿਸ ਵਿਚ ਇਕ ਨਕਾਬਪੋਸ਼ ਵਿਅਕਤੀ ਕੋਲ ਬੰਦੂਕ ਅਤੇ ਦੂਜੇ ਕੋਲ ਚਾਕੂ ਸੀ ਤੇ ਲੁੱਟ ਕੀਤੀ।