<p><strong>ਸ੍ਰੀ ਮੁਕਤਸਰ ਸਾਹਿਬ&comma; 21 ਜਨਵਰੀ &vert;<&sol;strong> ਡਾ&period; ਬਲਜੀਤ ਕੌਰ ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ&comma; ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 1&period;29 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਮਲੋਟ&comma; ਲੰਬੀ&comma; ਗਿੱਦੜਾਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਦੇ ਕੰਮ ਜਿਵੇਂ ਟੁਆਇਲਟ ਬਲਾਕ ਦੀ ਉਸਾਰੀ&comma; ਛੱਪੜ ਦੀ ਚਾਰਦੀਵਾਰੀ&comma; ਗਲੀਆਂ ਤੇ ਨਾਲੀਆਂ ਦੇ ਨਿਰਮਾਣ&comma; ਡਰੇਨ ਪਾਈਪ ਲਾਈਨ&comma; ਸਟਰੀਟ ਲਾਈਟਾਂ&comma; ਨਿਕਾਸੀ ਨਾਲੇ ਦੀ ਉਸਾਰੀ&comma; ਫਿਲਟਰ ਪਾਣੀ ਅਤੇ ਨਵਾਂ ਓ&period;ਐਚ&period;ਐਸ&period;ਆਰ&period; ਸਿਸਟਮ&comma; ਪੀ&period;ਵੀ&period;ਸੀ&period; ਪਾਇਪ ਲਾਈਨ ਆਦਿ ਲਈ ਜਾਰੀ ਕੀਤੀ ਗਈ ਹੈ।<&sol;p>&NewLine;<p>ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੇ ਪਿੰਡ ਖੇਮਾ ਖੇੜਾ ਅਤੇ ਮਹਿਮੂਦ ਖੇੜਾ ਲਈ 28 ਲੱਖ 98 ਹਜ਼ਾਰ&comma; ਬਲਾਕ ਗਿੱਦੜਬਾਹਾ ਦੇ ਪਿੰਡ ਬਬਾਣੀਆਂ ਲਈ 13 ਲੱਖ 62 ਹਜ਼ਾਰ 133 ਰੁਪਏ&comma; ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇਵਾਲਾ&comma; ਚੱਕ ਜਵਾਹਰ ਸਿੰਘ ਵਾਲਾ&comma; ਡੋਡਾਂਵਾਲੀ ਅਤੇ ਚੱਕ ਗਾਂਧਾ ਸਿੰਘ ਵਾਲਾ ਲਈ 49 ਲੱਖ 96 ਹਜ਼ਾਰ ਰੁਪਏ ਅਤੇ ਬਲਾਕ ਮਲੋਟ ਦੇ ਪਿੰਡ ਰੱਥੜੀਆਂ&comma; ਘੁਮਿਆਰ ਖੇੜਾ ਅਤੇ ਖਾਨੇ ਕੀ ਢਾਬ ਲਈ 36 ਲੱਖ 64 ਹਜ਼ਾਰ 272 ਰੁਪਏ ਦੀ ਰਾਸ਼ੀ ਜਾਰੀ ਕੀਤੇ ਹਨ।<&sol;p>&NewLine;<p>ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਨਾਲ ਪਿੰਡਾਂ ਦੀ ਸੁੰਦਰਤਾ ਵਿਚ ਵਾਧਾ ਹੋਵੇਗਾ ਅਤੇ ਸਾਫ-ਸਫਾਈ ਰਹਿਣ ਨਾਲ ਪਿੰਡ ਵਾਸੀ ਤੰਦਰੁਸਤ ਰਹਿਣਗੇ ਅਤੇ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ <a href&equals;"https&colon;&sol;&sol;shorturl&period;at&sol;cmnxN">https&colon;&sol;&sol;shorturl&period;at&sol;cmnxN<&sol;a> ਜਾਂ Whatsapp ਚੈਨਲ <a href&equals;"https&colon;&sol;&sol;shorturl&period;at&sol;oqMNR">https&colon;&sol;&sol;shorturl&period;at&sol;oqMNR<&sol;a> ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ &&num;8216&semi;ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;