ਪੰਜਾਬ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ ! ਮਾਮੂਲੀ ਤਕਰਾਰ ਕਾਰਨ ਨੌਜਵਾਨ ਨੇ ਭਰਾ ਨੂੰ ਉਤਾਰਿਆ ਮੌਤ ਦੇ ਘਾਟ

0
573

ਕਪੂਰਥਲਾ, 23 ਸਤੰਬਰ | ਇਥੇ ਇੱਕ ਵੱਡੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦਰਮਿਆਨ ਮਾਮੂਲੀ ਤਕਰਾਰ ਕਾਰਨ ਮਾਸੀ ਦੇ ਲੜਕੇ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਨਰੂਪ ਸਿੰਘ ਵਾਸੀ ਪਿੰਡ ਹੋਠੀਆ ਵਜੋਂ ਹੋਈ ਹੈ। ਅੱਜ ਉਹ ਆਪਣੀ ਮਾਸੀ ਦੇ ਲੜਕੇ ਨਾਲ ਧਾਰਮਿਕ ਸਥਾਨ ’ਤੇ ਮੱਥਾ ਟੇਕ ਕੇ ਵਾਪਸ ਘਰ ਆ ਰਿਹਾ ਸੀ। ਜਦੋਂ ਉਹ ਆਪਣੇ ਪਿੰਡ ਨੇੜੇ ਪੁੱਜੇ ਤਾਂ  ਕਿਸੇ ਗੱਲ ਨੂੰ ਲੈ ਕੇ ਮਨਰੂਪ ਸਿੰਘ ਦੀ ਉਸ ਦੇ ਮਾਸੀ ਦੇ ਲੜਕੇ ਨਾਲ ਬਹਿਸ ਹੋ ਗਈ।

ਮੋਟਰਸਾਈਕਲ ’ਤੇ ਪਿੱਛੇ ਬੈਠੇ ਹਰਪ੍ਰੀਤ ਸਿੰਘ ਨੇ ਮਨਰੂਪ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟਲਾ ਹੇਰਾਂ ਹੈ। ਹਰਪ੍ਰੀਤ ਦੇ ਮਾਤਾ-ਪਿਤਾ ਵਿਦੇਸ਼ ਵਿਚ ਰਹਿੰਦੇ ਹਨ।

ਇਸ ਕਾਰਨ ਉਹ ਆਪਣੀ ਮਾਸੀ ਦੇ ਘਰ ਰਹਿ ਰਿਹਾ ਸੀ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਜਾਨ ਲੈ ਲਵੇਗਾ। ਘਟਨਾ ਵਾਲੀ ਥਾਂ ‘ਤੇ ਪਹੁੰਚੇ ਥਾਣਾ ਕੋਤਵਾਲੀ ਦੇ ਮੁਖੀ ਨੇ ਦੱਸਿਆ ਕਿ ਦੋਸ਼ੀ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।