ਤੇਜ਼ ਰਫਤਾਰ ਬੱਸ ਨੇ ਸਵਾਰੀਆਂ ਨਾਲ ਭਰੇ ਆਟੋ ਨੂੰ ਮਾਰੀ ਟੱਕਰ, ਔਰਤ ਦੀ ਮੌਤ

0
694

ਤਰਨਤਾਰਨ, 30 ਸਤੰਬਰ | ਤਰਨਤਾਰਨ ‘ਚ ਵੱਡਾ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਤਰਨਤਾਰਨ ਤੇ ਅੰਮ੍ਰਿਤਸਰ ਰੋਡ ਦੇ ਵਿਚਕਾਰ ਇਕ ਅਣਪਛਾਤੀ ਤੇਜ਼ ਰਫ਼ਤਾਰ ਬੱਸ ਨੇ ਸਵਾਰੀਆਂ ਨਾਲ ਭਰੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਈ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਦੋਂ ਲੋਕ ਜ਼ਖਮੀਆਂ ਨੂੰ ਹਸਪਤਾਲ ਲੈ ਕੇ ਜਾ ਰਹੇ ਸਨ ਤਾਂ ਰਸਤੇ ਵਿਚ ਹੀ ਇਕ ਔਰਤ ਹਰਜਿੰਦਰ ਕੌਰ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਮਹਿਲਾ ਹਰਜਿੰਦਰ ਕੌਰ ਪੈਲੇਸ ਵਿਚ ਮਿਹਨਤ ਮਜ਼ਦੂਰੀ ਕਰ ਕੇ ਆਪਣਾ ਗੁਜ਼ਾਰਾ ਕਰਦੀ ਸੀ। ਇਸ ਦੌਰਾਨ ਮੌਕੇ ’ਤੇ ਪੁੱਜੀ ਪੁਲਿਸ ਨੇ ਅਣਪਛਾਤੇ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।