ਤੇਜ਼ ਰਫਤਾਰ ਇਨੋਵਾ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਭਿਆਨਕ ਟੱਕਰ, ਸਰਪੰਚ ਦੀ ਮੌਤ

0
3279

ਤਰਨਤਾਰਨ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸ੍ਰੀ ਖਡੂਰ ਸਾਹਿਬ ਕੋਲ ਇਨੋਵਾ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਵਿਚ ਪਿੰਡ ਫਤਿਹਪੁਰ ਬਦੇਸ਼ਾ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਦੀ ਮੌਤ ਹੋ ਗਈ। ਥਾਣਾ ਵੈਰੋਵਾਲ ਤੋਂ ਏਐੱਸਆਈ ਅਵਤਾਰ ਸਿੰਘ ਦੀ ਅਗਵਾਈ ਵਿਚ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸਰਪੰਚ ਬਲਦੇਵ ਸਿੰਘ ਦੇ ਭਰਾ ਗੁਰਨਾਮ ਸਿੰਘ ਪੁੱਤਰ ਆਤਮਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਇਨੋਵਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨੋਵਾ ਚਾਲਕ ਗੱਡੀ ਸਮੇਤ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ। 

ਏਐੱਸਆਈ ਨੇ ਦੱਸਿਆ ਕਿ ਸਰਪੰਚ ਬਲਦੇਵ ਸਿੰਘ ਜੋ ਪਿੰਡ ਲਿੱਧੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਸੇਵਾ ਕਰਦਾ ਸੀ ਅਤੇ ਅੱਜ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਆਪਣੇ ਭਰਾ ਗੁਰਨਾਮ ਸਿੰਘ ਨਾਲ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਪਿੰਡ ਨੂੰ ਆ ਰਹੇ ਸੀ ਤਾਂ ਇਨੋਵਾ ਗੱਡੀ ਵੱਲੋਂ ਇਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਬਲਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਲਾਜ ਲਈ ਹਸਪਤਾਲ ਜਾਂਦੇ ਸਮੇਂ ਇਨ੍ਹਾਂ ਦੀ ਮੌਤ ਹੋ ਗਈ।