ਕੂਕਾ ਅੰਦੋਲਨ ਦੇ ਸ਼ਹੀਦਾਂ ਦੀ ਯਾਦ ‘ਚ 17 ਜਨਵਰੀ ਨੂੰ ਇਸ ਜ਼ਿਲੇ ‘ਚ ਹੋਇਆ ਛੁੱਟੀ ਦਾ ਐਲਾਨ

0
2109

ਚੰਡੀਗੜ੍ਹ | ਮਾਲੇਰਕੋਟਲਾ ‘ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਨੇ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ।

ਇਸ ਦਿਨ ਜ਼ਿਲੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਹੋਵੇਗੀ। ਪੱਤਰ ਵਿਚ ਇਹ ਵੀ ਕਿਹਾ ਹੈ ਕਿ ਇਹ ਫੈਸਲਾ ਉਨ੍ਹਾਂ ਵਿਦਿਅਕ ਸੰਸਥਾਵਾਂ ਵਿਚ ਲਾਗੂ ਨਹੀਂ ਹੋਵੇਗਾ ਜਿਥੇ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਹਨ।