ਜਲੰਧਰ, 3 ਅਕਤੂਬਰ | ਇੱਥੇ ਵੇਰਕਾ ਮਿਲਕ ਪਲਾਂਟ ਨੇੜੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਕਾਰ ਨੇ ਸੜਕ ਪਾਰ ਕਰ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਕਾਰ ‘ਚ ਤਿੰਨ ਪੁਲਿਸ ਕਰਮਚਾਰੀ ਸਵਾਰ ਸਨ, ਜਿਨ੍ਹਾਂ ਨੇ ਉਕਤ ਵਾਰਦਾਤ ਨੂੰ ਅੰਜਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਖਤਮ ਕਰ ਕੇ ਸਵਿਫਟ ਕਾਰ ‘ਚ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੇ ਸਨ। ਇਸ ਦੌਰਾਨ ਜਦੋਂ ਪਿੰਡ ਦੇ ਤਿੰਨ ਮਜ਼ਦੂਰ ਨੈਸ਼ਨਲ ਹਾਈਵੇ ਪਾਰ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇੱਕ ਕਾਰ ਨੇ ਕੁਚਲ ਦਿੱਤਾ। ਫਿਲਹਾਲ ਉਕਤ ਘਟਨਾ ਸਬੰਧੀ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)



































