ਹਰਿਆਣੇ ਦੇ ਵੱਡੀ ਗਿਣਤੀ ‘ਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਨੂੰ ਕਹਿ ਰਹੇ – ਨਰਿੰਦਰ ਤੋਮਰ

0
1025

ਨਵੀਂ ਦਿੱਲੀ | ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਵੱਡੀ ਗਿਣਤੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਉਨ੍ਹਾਂ ਤੱਕ ਪਹੁੰਚ ਕੀਤੀ ਹੈ ਤੇ ਕਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਤੇ ਰੱਦ ਨਾ ਕੀਤੇ ਜਾਣ। ਖੇਤੀ ਮੰਤਰੀ ਨੇ ਇਸ ਸਬੰਧੀ ਆਪਣੇ ਫੇਸਬੁੱਕ ਸਫੇ ਉੱਤੇ ਜਾਣਕਾਰੀ ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਉਨ੍ਹਾਂ ਦੱਸਿਆ ਹੈ ਕਿ ਨਵੀਂ ਦਿੱਲੀ ਵਿਖੇ ਕ੍ਰਿਸ਼ੀ ਭਵਨ ਵਿਖੇ ਅੱਜ ਹਰਿਆਣਾ ਦੀਆਂ ਵੱਖ-ਵੱਖ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਹੋਈ।

ਜਿਸ ਵਿਚ ਸਾਰੇ ਕਿਸਾਨ ਅਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਭਾਰਤ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦਾ ਧੰਨਵਾਦ ਕੀਤਾ ਅਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਅਪੀਲ ਕਰਦੇ ਹੋਏ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਇਹ ਸਾਰੇ ਬਿੱਲ ਕਿਸਾਨ ਹਿਤੈਸ਼ੀ ਹਨ।