ਮਾਨਸਾ, 7 ਦਸੰਬਰ | ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਕੇ ਖੁਦਕੁਸ਼ੀ ਕਰ ਲਈ। ਔਰਤ ਦਾ ਕਿਸੇ ਹੋਰ ਨਾਲ ਵਿਆਹ ਹੋਇਆ ਸੀ, ਫਿਰ ਵੀ ਦੋਵਾਂ ਵਿਚਾਲੇ ਗੱਲਬਾਤ ਚੱਲ ਰਹੀ ਸੀ। ਦੋਵਾਂ ਵਿਚਾਲੇ ਕਿਸੇ ਗੱਲੋਂ ਝਗੜੇ ਕਾਰਨ ਨੌਜਵਾਨ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਨਸਾ ਦੇ ਪਿੰਡ ਬੋੜਾਵਾਲ ‘ਚ ਮੇਜਰ ਸਿੰਘ ਨਾਂ ਦੇ ਵਿਅਕਤੀ ਨੇ ਆਪਣੀ ਪ੍ਰੇਮਿਕਾ ‘ਤੇ ਮਿੱਟੀ ਦਾ ਤੇਲ ਪਾ ਕੇ ਉਸ ਨੂੰ ਸਾੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਪ੍ਰੇਮੀ ਨੇ ਵੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਪੂਰੇ ਮਾਮਲੇ ‘ਤੇ ਪਿੰਡ ਅਤੇ ਪਰਿਵਾਰਕ ਮੈਂਬਰਾਂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।
ਐਸਐਚਓ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਨਜੀਤ ਕੌਰ ਦੇ ਪਤੀ ਬਲਜਿੰਦਰ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਦੀ ਪਤਨੀ ਮੇਜਰ ਸਿੰਘ ਨਾਲ ਗੱਲ ਕਰਦੀ ਸੀ ਪਰ ਹੁਣ ਮੇਰੀ ਪਤਨੀ ਨੇ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ ਅਤੇ ਉਸ ਨੂੰ ਨਫ਼ਰਤ ਕਰਨ ਲੱਗ ਪਈ ਸੀ, ਜਿਸ ਕਾਰਨ ਮੇਜਰ ਨੇ ਮੇਰੀ ਪਤਨੀ ‘ਤੇ ਮਿੱਟੀ ਦਾ ਤੇਲ ਪਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ, ਜਿਸ ਦੇ ਆਧਾਰ ‘ਤੇ ਮੇਜਰ ਸਿੰਘ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)