ਫਤਿਹਗੜ੍ਹ ਚੂੜੀਆਂ ‘ਚ ਵਾਪਰੀ ਵੱਡੀ ਵਾਰਦਾਤ : 21 ਸਾਲ ਦੇ ਨੌਜਵਾਨ ਨੂੰ ਕੁੱਟਮਾਰ ਮਗਰੋਂ ਬਦਮਾਸ਼ਾਂ ਨੇ ਮਾਰੀਆਂ ਗੋਲ਼ੀਆਂ

0
1812

ਫਤਿਹਗੜ੍ਹ ਚੂੜੀਆਂ/ਬਟਾਲਾ, 14 ਨਵੰਬਰ | ਇਥੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਕੁਝ ਅਣਪਛਾਤਿਆਂ ਵੱਲੋਂ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਗਿਆ। ਗੰਭੀਰ ਜ਼ਖਮੀ ਨੌਜਵਾਨ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਹੈ ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲ਼ੀਆਂ ਮਾਰਨ ਤੋਂ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।

ਜਾਣਕਾਰੀ ਮੁਤਾਬਕ 21 ਸਾਲ ਦਾ ਨੌਜਵਾਨ ਗੁਰਬੀਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਪਿੰਡੀ ਜੋ ਕਿ ਫਤਿਹਗੜ੍ਹ ਚੂੜੀਆਂ ਵਿਖੇ ਸਥਿਤ ਪਰਫੈਕਟ ਸੈਲੂਨ ਦੇ ਬਾਹਰ ਖੜ੍ਹਾ ਸੀ, ਦੇ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਤੁਰੰਤ ਬਾਅਦ ਉਕਤ ਨੌਜਵਾਨ ਇਲਾਜ ਲਈ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸਐੱਸਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਅਤੇ ਡੀ.ਐੱਸ.ਪੀ ਫਤਿਹਗੜ੍ਹ ਚੂੜੀਆਂ ਸਵਰਨਜੀਤ ਸਿੰਘ ਬੱਲ ਦੀ ਅਗਵਾਈ ਹੇਠ ਪੁਲਿਸ ਫੋਰਸ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੀ.ਸੀ.ਟੀ.ਵੀ ਕੈਮਰਿਆਂ ਨੂੰ ਜਿਥੇ ਖੰਗਾਲਿਆ ਜਾ ਰਿਹਾ ਹੈ, ਉਥੇ ਨਾਲ ਹੀ ਗੋਲੀ ਚਲਾਉਣ ਵਾਲਿਆਂ ਦੀ ਤਲਾਸ਼ ਜਾਰੀ ਹੈ।