ਜਲੰਧਰ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ : ਇਮੀਗ੍ਰੇਸ਼ਨ ਦਾ ਕੰਮ ਕਰਨ ਵਾਲੇ ਸ਼ਖ਼ਸ ਦੀ ਕਾਰ ‘ਤੇ ਫਾਇਰਿੰਗ

0
739

ਜਲੰਧਰ, 15 ਦਸੰਬਰ | ਜਲੰਧਰ ਦੇ ਬੱਸ ਸਟੈਂਡ ਨੇੜੇ ਪਾਰਕਿੰਗ ‘ਚ ਖੜ੍ਹੀ ਕਾਰ ‘ਤੇ ਗੋਲੀਆਂ ਚਲਾ ਕੇ ਨੌਜਵਾਨ ਫਰਾਰ ਹੋ ਗਏ। ਗੋਲੀਬਾਰੀ ਦੀ ਖ਼ਬਰ ਮਿਲਦਿਆਂ ਹੀ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਨੇ ਗੱਡੀ ’ਤੇ ਕੁਝ ਕਾਗਜ਼ਾਤ ਵੀ ਰੱਖੇ ਹੋਏ ਸਨ।

ਗੋਲੀਆਂ ਚੱਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਉਕਤ ਪਰਚੇ ਆਪਣੇ ਕਬਜ਼ੇ ਵਿਚ ਲੈ ਲਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਏ.ਸੀ.ਪੀ ਸੈਂਟਰਲ ਨਿਰਮਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਵਿਅਕਤੀ ਦੀ ਕਾਰ ‘ਤੇ ਹਮਲਾ ਹੋਇਆ, ਉਸ ਦਾ ਨਾਂ ਇੰਦਰਜੀਤ ਹੈ ਅਤੇ ਉਹ ਮਾਡਲ ਟਾਊਨ ਦਾ ਰਹਿਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਇੰਦਰਜੀਤ ਟਰੈਵਲ ਏਜੰਟ ਦਾ ਕੰਮ ਕਰਦਾ ਹੈ।

ਗੋਲੀ ਚਲਾਉਣ ਵਾਲਿਆਂ ਦੀ ਭਾਲ ਲਈ ਪੁਲਿਸ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੀ ਹੈ। ਕਈ ਹੋਟਲਾਂ ਅਤੇ ਢਾਬਿਆਂ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।

ਵੇਖੋ ਵੀਡੀਓ

https://www.facebook.com/punjabibulletinworld/videos/820348889848451

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)