ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਫਰੀਦਕੋਟ ਦੇ ਵਿਅਕਤੀ ਨੇ ਦਿੱਤੀ ਜਾਨ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

0
1023

ਫ਼ਰੀਦਕੋਟ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਨੇ ਪਹਿਲਾਂ ਸੋਸ਼ਲ ਮੀਡੀਏ ਰਾਹੀਂ ਲਾਈਵ ਹੋ ਕੇ ਆਪਣਾ ਦੁੱਖ ਦੱਸਿਆ ਤੇ ਫਿਰ ਨਹਿਰ ਵਿਚ ਛਾਲ ਮਾਰ ਦਿੱਤੀ। ਮ੍ਰਿਤਕ ਦੇ ਭਰਾ ਗਗਨਦੀਪ ਤਨੇਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਦੁਆਰੇਆਣਾ ਰੋਡ, ਕੋਟਕਪੂਰਾ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸਦਾ ਭਰਾ ਨਰਿੰਦਰ ਕੁਮਾਰ (40) ਪਿੰਡਾਂ ਵਿਚ ਜਾ ਕੇ ਸਾਮਾਨ ਵੇਚਦਾ ਸੀ ਅਤੇ ਉਸਦਾ ਇੰਦਰਜੀਤ ਸਿੰਘ ਪੁੱਤਰ ਕਰਨੈਲ ਸਿੰਘ, ਨਰਿੰਦਰ ਸਿੰਘ ਉਰਫ਼ ਸੋਨਾ ਪੁੱਤਰ ਕਰਨੈਲ ਸਿੰਘ ਅਤੇ ਰੋਹਿਤ ਪੁੱਤਰ ਦਰਸ਼ਨ ਵਾਸੀ ਸੁਰਗਾਪੁਰੀ ਨਾਲ ਪੈਸਿਆਂ ਦਾ ਲੈਣ-ਦੇਣ ਚੱਲ ਰਿਹਾ ਸੀ, ਜਿਸ ਕਾਰਨ ਉਸਦਾ ਭਰਾ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੇ ਭਰਾ ਨੇ ਜਦੋਂ ਉਸਨੂੰ ਇਹ ਕਿਹਾ ਕਿ ਉਕਤ ਵਿਅਕਤੀ ਉਸ ਕੋਲੋਂ 2 ਲੱਖ ਰੁਪਏ ਦੀ ਮੰਗ ਕਰ ਰਹੇ ਹਨ ਤਾਂ ਉਸਨੇ ਮਦਦ ਵਜੋਂ ਨਰਿੰਦਰ ਕੁਮਾਰ ਨੂੰ ਕੁਝ ਪੈਸੇ ਦੇ ਦਿੱਤੇ ਪਰ ਫਿਰ ਵੀ 3 ਵਿਅਕਤੀਆਂ ਵੱਲੋਂ ਨਰਿੰਦਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਨਰਿੰਦਰ ਨੇ ਫਰੀਦਕੋਟ ਦੀ ਰਾਜਸਥਾਨ ਫੀਡਰ ਨਹਿਰ ਵਿੱਚ ਛਾਲ ਮਾਰ ਕੇ ਜਾਨ ਦੇ ਦਿੱਤੀ। ਥਾਣਾ ਸਦਰ ਪੁਲਿਸ ਨੇ ਮ੍ਰਿਤਕ ਦੇ ਭਰਾ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ‘ਤੇ ਉਕਤ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਤੀਸਰੇ ਆਰੋਪੀ ਰੋਹਿਤ ਦੀ ਗ੍ਰਿਫ਼ਤਾਰੀ ਫਿਲਹਾਲ ਬਾਕੀ ਹੈ।  

Gurugram: Botched abortion leads to woman's death, case filed - Hindustan  Times

ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਮਾਸੂਮ ਬੱਚਿਆਂ ਨੂੰ ਛੱਡ ਗਿਆ ਹੈ। ਸਦਰ ਥਾਣਾ ਫਰੀਦਕੋਟ ਦੇ ਏਐੱਸਆਈ ਜਗਤਾਰ ਸਿੰਘ ਸੰਧੂ ਨੇ ਦੱਸਿਆ ਕਿ ਕਾਕੂ ਦੀ ਲਾਸ਼ ਨਹਿਰ ਵਿਚੋਂ ਬਰਾਮਦ ਕਰ ਲਈ ਹੈ ਤੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖੀ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਭਰਾ ਐਡਵੋਕੇਟ ਗਗਨਦੀਪ ਤਨੇਜਾ ਦੇ ਬਿਆਨਾਂ ਦੇ ਆਧਾਰ ’ਤੇ ਰੋਹਿਤ, ਸੋਨੀ ਅਤੇ ਇੰਦੂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।