ਮਾਨਸਾ ਦੇ ਸਰਦੂਲਗੜ੍ਹ ਦੇ ਪਿੰਡ ਮੀਰਪੁਰ ਕਲਾਂ ਦੇ ਵਿਅਕਤੀ ਦੀ ਯੂਰੋਪ ‘ਚ ਮੌਤ

    0
    581

    ਮਾਨਸਾ. ਸਰਦੂਲਗੜ੍ਹ ਦੇ ਨੇੜਲੇ ਪਿੰਡ ਮੀਰਪੁਰ ਕਲਾਂ (ਹਿੰਮਤਪੁਰਾ ਢਾਣੀ) ਦੇ ਇੱਕ ਵਿਅਕਤੀ ਦੀ ਯੂਰਪ ਵਿੱਚ ਮੌਤ ਹੋਣ ਦੀ ਖਬਰ ਹੈ। ਉਹ ਯੂਰਪ ਦੇ ਸਾਈਪਰਸ ਵਿੱਚ ਰਹਿੰਦਾ ਸੀ।

    ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਬੱਬੂ ਪੁੱਤਰ ਹਰਬੰਸ ਸਿੰਘ ਤਿੰਨ ਸਾਲ ਪਹਿਲਾਂ ਯੂਰੋਪ ਗਿਆ ਸੀ। ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿੱਚ ਮੌਤ ਹੋ ਗਈ। ਕੁਲਵਿੰਦਰ ਸਿੰਘ ਦੇ ਚਚੇਰੇ ਭਰਾ ਐਡਵੋਕੇਟ ਪ੍ਰਦੀਪ ਸਿੰਘ ਨੇ ਦੱਸਿਆ ਹੈ ਕਿ ਘਟਨਾ ਤੋਂ ਪਹਿਲਾਂ ਉਸ ਨਾਲ ਵੀਡੀਓ ਕਾਲ ਤੇ ਗੱਲ ਹੋਈ ਸੀ ਤਾਂ ਉਹ ਸਾਹ ਲੈਣ ਵਿੱਚ ਤਕਲੀਫ ਆਉਣ ਦੀ ਗੱਲ ਕਹਿ ਰਿਹਾ ਸੀ, ਪਰ ਡਾਕਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।

    ਸਮੂਹ ਪਿੰਡ ਵਾਸੀਆਂ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੁਲਵਿੰਦਰ ਸਿੰਘ ਬੱਬੂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦੇ ਪ੍ਰਬੰਧ ਕੀਤੇ ਜਾਣ।