ਮੋਟਰਸਾਈਕਲ ‘ਤੇ ਘਰ ਜਾ ਰਹੇ ਵਿਅਕਤੀ ਦੀ ਹਾਦਸੇ ‘ਚ ਮੌਤ, 3 ਬੱਚਿਆਂ ਦੇ ਸਿਰੋਂ ਉਠਿਆ ਪਿਓ ਦਾ ਸਾਇਆ
ਫਾਜ਼ਿਲਕਾ, 11 ਜਨਵਰੀ | ਇਥੇ ਇਕ ਬਾਈਕ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਬਾਈਕ ਸਵਾਰ ਦੀ ਮੌਤ ਹੋ ਗਈ। ਉਹ 3 ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੀ ਪਛਾਣ ਪਿੰਡ ਮੂਲਿਆਂਵਾਲੀ ਦੇ ਵਸਨੀਕ ਵਜੋਂ ਹੋਈ ਹੈ, ਜੋ ਕਿ ਮਨਰੇਗਾ ਵਿਚ ਮਜ਼ਦੂਰ ਵਜੋਂ ਕੰਮ ਕਰਦਾ ਸੀ।
ਫਾਜ਼ਿਲਕਾ ਦੇ ਪਿੰਡ ਮੂਲਿਆਂਵਾਲੀ ਦਾ ਰਹਿਣ ਵਾਲਾ ਕਸ਼ਮੀਰ ਸਿੰਘ ਡੱਬਵਾਲਾ ਕਲਾਂ ਤੋਂ ਦੰਦਾਂ ਦਾ ਚੈੱਕਅਪ ਕਰਵਾ ਕੇ ਸਾਈਕਲ ‘ਤੇ ਵਾਪਸ ਆ ਰਿਹਾ ਸੀ। ਰਸਤੇ ਵਿਚ ਉਸਦੀ ਬਾਈਕ ਇੱਕ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ। ਰੋਡ ਸੇਫਟੀ ਫੋਰਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਕਸ਼ਮੀਰ ਸਿੰਘ ਨੂੰ ਅਰਨੀਵਾਲਾ ਦੇ ਇਕ ਨਿੱਜੀ ਹਸਪਤਾਲ ‘ਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਭਰਾ ਜਗੀਰ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੰਦ ਦਰਦ ਕਾਰਨ ਡਾਕਟਰ ਨੂੰ ਮਿਲਣ ਗਿਆ ਸੀ। ਹਾਦਸੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।
Related Post