ਮਾਣ ਦੀ ਗੱਲ : ਹੁਣ ਆਸਟ੍ਰੇਲੀਆ ਦੇ ਸਕੂਲਾਂ ‘ਚ ਵੀ ਪੜ੍ਹਾਈ ਜਾਵੇਗੀ ਪੰਜਾਬੀ

0
1425

ਆਸਟ੍ਰੇਲੀਆ | ਭਾਰਤ ਅਤੇ ਆਸਟ੍ਰੇਲੀਆ ਦੇ ਰਿਸ਼ਤੇ ਮਜ਼ਬੂਤ ​ਹੋ ਰਹੇ ਹਨ। ਪੱਛਮੀ ਆਸਟ੍ਰੇਲੀਆ ਦੇ ਪਬਲਿਕ ਸਕੂਲਾਂ ਵਿਚ ਹੁਣ ਪੰਜਾਬੀ ਪੜ੍ਹਾਈ ਜਾਵੇਗੀ। ਸਕੂਲੀ ਪਾਠਕ੍ਰਮ ਵਿਚ ਭਾਸ਼ਾ ਨੂੰ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਆਸਟ੍ਰੇਲੀਆ ਦੇ ਵਿਦਿਆਰਥੀਆਂ ਨੂੰ ਹੋਰ ਭਾਸ਼ਾਵਾਂ ਸਿੱਖਣ ਦੇ ਯੋਗ ਬਣਾਉਣ ਲਈ ਸਕੂਲਾਂ ਦੇ ਪਾਠਕ੍ਰਮ ਵਿਚ ਪੰਜਾਬੀ ਭਾਸ਼ਾ ਨੂੰ ਸ਼ਾਮਲ ਕੀਤਾ ਜਾਵੇਗਾ।

ਦੱਸ ਦਈਏ ਕਿ 2021 ਦੀ ਮਰਦਮਸ਼ੁਮਾਰੀ ਤੋਂ ਬਾਅਦ ਆਸਟ੍ਰੇਲੀਆ ਸਰਕਾਰ ਪੰਜਾਬੀ ਨੂੰ ਸਭ ਤੋਂ ਨਵੀਂ ਭਾਸ਼ਾ ਵਜੋਂ ਅਪਣਾ ਰਹੀ ਹੈ। ਇਸ ਸਾਲ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਦਾ ਸਿਲੇਬਸ ਤਿਆਰ ਕੀਤਾ ਜਾਵੇਗਾ। 2021 ਵਿਚ ਤਾਮਿਲ, ਹਿੰਦੀ ਅਤੇ ਕੋਰੀਅਨ ਭਾਸ਼ਾਵਾਂ ਨੂੰ ਪਾਠਕ੍ਰਮ ਵਿਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਆਸਟ੍ਰੇਲੀਆ ਵਿਚ 2016 ਦੇ ਮੁਕਾਬਲੇ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵਿਚ 80 ਫੀਸਦੀ ਵਾਧਾ ਹੋਇਆ ਹੈ।

ਆਸਟ੍ਰੇਲੀਆ ਦੀ ਸਿੱਖਿਆ ਮੰਤਰੀ ਸੂ ਏਲਰੀ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਪੰਜਾਬੀ ਪੜ੍ਹਨ ਦਾ ਵਿਕਲਪ ਦਿੱਤਾ ਜਾਵੇਗਾ ਕਿਉਂਕਿ ਪ੍ਰੀ-ਪ੍ਰਾਇਮਰੀ ਤੋਂ 12ਵੀਂ ਤੱਕ ਨਵਾਂ ਪਾਠਕ੍ਰਮ ਤਿਆਰ ਕੀਤਾ ਜਾਵੇਗਾ। ਆਸਟ੍ਰੇਲੀਆ ਦੀ ਸਿੱਖਿਆ ਮੰਤਰੀ ਨੇ ਕਿਹਾ ਕਿ ਭਾਸ਼ਾਵਾਂ ਵਿਚ ਵਿਭਿੰਨਤਾ ਬੱਚਿਆਂ ਨੂੰ ਵੱਡੀ ਤਾਕਤ ਪ੍ਰਦਾਨ ਕਰਦੀ ਹੈ ਕਿਉਂਕਿ ਇਸ ਨਾਲ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਲਾਭ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬੀ ਨੂੰ ਸ਼ਾਮਲ ਕਰਨ ਲਈ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ।