ਚੰਡੀਗੜ੍ਹ| ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਸੂਬੇ ‘ਚ ਮੁੜ ਮੌਸਮ ਖਰਾਬ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਵਿੱਚ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਰਹੀ ਹੈ। ਇਸ ਕਾਰਨ 18 ਤੋਂ 20 ਅਪ੍ਰੈਲ ਤੱਕ ਤਿੰਨ ਦਿਨਾਂ ਤੱਕ ਕਈ ਥਾਵਾਂ ’ਤੇ ਗਰਜ ਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉਧਰ ਇਸ ਨਾਲ ਕਿਸਾਨਾਂ ਦੇ ਫਿਕਰ ਵਧ ਗਏ ਹਨ।
ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਕਣਕ ਦੀ ਫਸਲ ਖੇਤਾਂ ਤੇ ਮੰਡੀਆਂ ਵਿੱਚ ਪਈ ਹੈ। ਉਧਰ, ਹਿਮਾਚਲ ਦੇ 6 ਜ਼ਿਲ੍ਹਿਆਂ ਬਿਲਾਸਪੁਰ, ਕਾਂਗੜਾ, ਸ਼ਿਮਲਾ, ਮੰਡੀ, ਕੁੱਲੂ, ਚੰਬਾ ਵਿੱਚ ਅਗਲੇ 5 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਨੇ ਸੂਬੇ ‘ਚ ਦਸਤਕ ਦੇ ਦਿੱਤੀ ਹੈ।