ਹੁਸ਼ਿਆਰਪੁਰ, 18 ਅਕਤੂਬਰ | ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਸਥਿਤ ਪਿੰਡ ਰਿਹਾਣਾ ਕਲਾਂ ‘ਚ ਵੀਰਵਾਰ ਰਾਤ ਪਿਓ-ਪੁੱਤ ਨੇ ਆਪਣੇ ਭਰਾ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਰੰਜਿਸ਼ ਦੇ ਚੱਲਦਿਆਂ ਰਿਸ਼ਤੇ ‘ਚ ਭਰਾ ਲੱਗਦੇ ਵਿਅਕਤੀ ਨੂੰ ਉਸ ਦੇ ਭਰਾ ਅਤੇ ਭਤੀਜੇ ਨੇ ਕਤਲ ਕਰ ਦਿੱਤਾ।
ਮ੍ਰਿਤਕ ਦੀ ਪਛਾਣ ਹਰਭਜਨ ਸਿੰਘ ਉਰਫ ਬੱਗਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਵੀਰਵਾਰ ਰਾਤ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ, ਝਗੜਾ ਇੰਨਾ ਵਧ ਗਿਆ ਕਿ ਖੂਨੀ ਖੇਡ ‘ਚ ਬਦਲ ਗਿਆ। ਜਿਸ ਤੋਂ ਬਾਅਦ ਪਿਓ-ਪੁੱਤ ਨੇ ਮਿਲ ਕੇ ਹਰਭਜਨ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਜਦੋਂ ਬੱਗਾ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।
ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਇਸ ਲੜਾਈ ‘ਚ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਖਮੀ ਦੀ ਪਛਾਣ ਬਿੱਲਾ ਵਜੋਂ ਹੋਈ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)