ਦੋਸਤਾਂ ‘ਚ ਹੋਈ ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ ! 17 ਸਾਲ ਦੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ

0
776

ਮੋਹਾਲੀ, 14 ਨਵੰਬਰ | ਪਿੰਡ ਕੁੰਭੜਾ ‘ਚ ਮਾਮੂਲੀ ਝਗੜੇ ਨੂੰ ਲੈ ਕੇ ਦੋਸਤਾਂ ਦਾ ਆਪਸੀ ਝਗੜਾ ਹੋ ਗਿਆ ਅਤੇ ਮਾਮੂਲੀ ਤਕਰਾਰ ਨੇ ਅਚਾਨਕ ਹਿੰਸਕ ਰੂਪ ਲੈ ਲਿਆ, ਜਿਸ ਤੋਂ ਬਾਅਦ 17 ਸਾਲਾ ਨੌਜਵਾਨ ਦਮਨ ਕੁਮਾਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਬਣ ਗਿਆ ਹੈ।

ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਘਟਨਾ ਉਸ ਸਮੇਂ ਵਾਪਰੀ ਜਦੋਂ ਦਾਮਨ ਆਪਣੇ ਦੋਸਤ ਦਿਲਪ੍ਰੀਤ ਨਾਲ ਪਿੰਡ ਝਿਉਰਾ ਕੂਆਂ ਇਲਾਕੇ ਵਿਚ ਬੈਠਾ ਸੀ। ਇਸ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਉਥੇ ਪਹੁੰਚੇ ਆਕਾਸ਼ ਅਤੇ ਕੁਝ ਹੋਰ ਨੌਜਵਾਨਾਂ ਨਾਲ ਬਹਿਸ ਹੋ ਗਈ, ਜੋ ਹੌਲੀ-ਹੌਲੀ ਗਾਲੀ-ਗਲੋਚ ਅਤੇ ਹੱਥੋਪਾਈ ਤੱਕ ਪਹੁੰਚ ਗਈ। ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਮੌਕੇ ’ਤੇ ਪਹੁੰਚ ਕੇ ਆਸ-ਪਾਸ ਦੇ ਲੋਕਾਂ ਨਾਲ ਗੱਲਬਾਤ ਕਰ ਕੇ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ

ਬਲਵਿੰਦਰ ਸਿੰਘ ਦੀ ਸ਼ਿਕਾਇਤ ਅਨੁਸਾਰ ਹੋਈ ਤਕਰਾਰ ਦੌਰਾਨ ਚਿੱਟੀ ਕਮੀਜ਼ ਪਹਿਨੇ ਗੁੱਸੇ ਵਿਚ ਆਏ ਨੌਜਵਾਨ ਨੇ ਦਾਮਨ ਦੀ ਛਾਤੀ ਵਿਚ ਚਾਕੂ ਨਾਲ ਵਾਰ ਕਰ ਦਿੱਤਾ। ਹਮਲੇ ‘ਚ ਦਮਨ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਸੈਕਟਰ-69 ਦੇ ਗ੍ਰੀਸ਼ੀਅਨ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਦਾਮਨ ਦੇ ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫੇਜ਼ 8 ਥਾਣਾ ਇੰਚਾਰਜ ਦੀ ਅਗਵਾਈ ਹੇਠ ਇਕ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਫੌਰੈਂਸਿਕ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਬੂਤ ਇਕੱਠੇ ਕੀਤੇ ਗਏ।

ਪੁਲਿਸ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਜਾਂਚ ਕੀਤੀ। ਫਰਾਰ ਮੁਲਜ਼ਮਾਂ ਦੀ ਭਾਲ ਵਿਚ ਆਸਪਾਸ ਦੇ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਅਤੇ ਡੰਪ ਡੇਟਾ ਦੀ ਮਦਦ ਨਾਲ ਮੁਲਜ਼ਮਾਂ ਬਾਰੇ ਸੁਰਾਗ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)