ਜਲੰਧਰ ‘ਚ ਨਾਬਾਲਗ ਪ੍ਰਵਾਸੀ ਮਜ਼ਦੂਰ ‘ਤੇ ਤਸ਼ੱਦਦ, ਦਰੱਖਤ ਨਾਲ ਪੁੱਠਾ ਲਟਕਾਅ ਕੇ ਬੇਰਹਿਮੀ ਨਾਲ ਕੁੱਟਿਆ

0
1259

ਫਿਲੌਰ| ਜਲੰਧਰ ਦੇ ਫਿਲੌਰ ਤੋਂ ਮਨੁੱਖਤਾ ਨੂੰ ਸ਼ਰਮਸਾਰ ਕਰਦੀ ਖਬਰ ਸਾਹਮਣੇ ਆਈ ਹੈ। ਇਥੇ ਇਕ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਇਕ ਜ਼ਿਮੀਂਦਾਰ ਵਲੋਂ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਫਿਲ਼ੌਰ ਨੇੜਲੇ ਪਿੰਡ ਦੀ ਹੈ। ਇਥੇ ਦੇ ਇਕ ਜ਼ਿਮੀਂਦਾਰ ਨਾਲ ਕਿਸੇ ਪ੍ਰਵਾਸੀ ਮਜ਼ਦੂਰ ਨੇ ਠੱਗੀ ਮਾਰ ਲਈ। ਠੱਗੀ ਮਾਰਨ ਵਾਲਾ ਆਪ ਤਾਂ ਫਰਾਰ ਹੋ ਗਿਆ ਪਰ ਜ਼ਿਮੀਂਦਾਰ ਨੇ ਉਸਦੇ ਸਾਥੀ ਨਾਬਾਲਗ ਪ੍ਰਵਾਸੀ ਮਜ਼ਦੂਰ ਨੂੰ ਬੇਰਹਿਮੀ ਨਾਲ ਬੰਨ੍ਹ ਕੇ ਕੁੱਟਿਆ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਉਕਤ ਕਥਿਤ ਦੋਸ਼ੀ ਜ਼ਿਮੀਂਦਾਰ ਉਤੇ ਪਰਚਾ ਦਰਜ ਕਰ ਲਿਆ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ