ਲੁਧਿਆਣਾ, 1 ਦਸੰਬਰ | ਬੀਤੀ ਰਾਤ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਡਰਾਈਵਰ ਨੇ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇੰਜਣ ਵਿਚ ਸ਼ਾਰਟ ਸਰਕਟ ਹੋ ਗਿਆ। ਅੱਗ ਨਾਲ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਲੋਕਾਂ ਮੁਤਾਬਕ ਕਾਰ ਚਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ।
ਜਾਣਕਾਰੀ ਮੁਤਾਬਕ ਇਹ ਘਟਨਾ ਚੰਡੀਗੜ੍ਹ ਰੋਡ ‘ਤੇ ਸਥਿਤ ਵਰਧਮਾਨ ਮਿੱਲ ਦੇ ਬਾਹਰ ਵਾਪਰੀ। ਕਾਰ ਸਮਰਾਲਾ ਚੌਕ ਤੋਂ ਜਮਾਲਪੁਰ ਚੌਕ ਵੱਲ ਜਾ ਰਹੀ ਸੀ। ਇਸ ਦੌਰਾਨ ਚੱਲਦੀ ਸਵਿਫਟ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਦੇ ਇੰਜਣ ‘ਚ ਅੱਗ ਲੱਗ ਗਈ, ਜਿਸ ਕਾਰਨ ਕਾਰ ‘ਚੋਂ ਧੂੰਆਂ ਨਿਕਲਣ ਲੱਗਾ। ਅੱਗ ਲੱਗਣ ਕਾਰਨ ਕਾਰ ਦਾ ਇੰਜਣ ਅਤੇ ਅਗਲੀਆਂ ਸੀਟਾਂ ਸੜ ਕੇ ਸੁਆਹ ਹੋ ਗਈਆਂ।
ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਥਾਣਾ ਡਵੀਜ਼ਨ 7 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਫਾਇਰ ਕਰਮੀਆਂ ਨੇ ਤੁਰੰਤ ਅੱਗ ‘ਤੇ ਕਾਬੂ ਪਾਇਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡਵੀਜ਼ਨ ਨੰਬਰ 7 ਦੇ ਜਾਂਚ ਅਧਿਕਾਰੀ ਏਐਸਆਈ ਮਲਕੀਤ ਸਿੰਘ ਨੇ ਦੱਸਿਆ ਕਿ ਕਾਰ ਮਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪਤਾ ਲੱਗਾ ਹੈ ਕਿ ਉਹ ਕੰਮ ਤੋਂ ਘਰ ਪਰਤ ਰਿਹਾ ਸੀ। ਰਸਤੇ ‘ਚ ਵਰਧਮਾਨ ਮਿੱਲ ਨੇੜੇ ਉਨ੍ਹਾਂ ਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਇੰਜਣ ਵਿਚ ਸਪਾਰਕਿੰਗ ਦੱਸਿਆ ਜਾ ਰਿਹਾ ਹੈ। ਕਾਰ ਮਾਲਕ ਦੀ ਪਛਾਣ ਅੱਜ ਕੀਤੀ ਜਾਵੇਗੀ।
Punjab
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)