ਪਠਾਨਕੋਟ ‘ਚ ਬਣੇਗਾ ਨਵਾਂ ਸਰਕਟ ਹਾਊਸ – ਈ. ਟੀ. ਓ. ਹਰਭਜਨ ਸਿੰਘ

0
472

ਚੰਡੀਗੜ੍ਹ | ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਸਰਕਟ ਹਾਊਸ ਦਾ ਕੁੱਲ ਖੇਤਰ 22 ਹਜ਼ਾਰ 800 ਵਰਗ ਫੁੱਟ ਹੋਵੇਗਾ, ਜਿਥੇ ਗਰਾਊਂਡ ਤੋਂ ਇਲਾਵਾ 2 ਮੰਜ਼ਿਲਾਂ ਉਸਾਰੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪਠਾਨਕੋਟ ਦੇ ਇਕ ਪਾਸੇ ਹਿਮਾਚਲ ਪ੍ਰਦੇਸ਼ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਲਗਦਾ ਹੈ, ਜਿਸ ਕਰਕੇ ਇਥੇ ਦੇਸ਼ ਭਰ ’ਚੋਂ ਆਉਣ ਵਾਲੇ ਮਹਿਮਾਨਾਂ, ਅਧਿਕਾਰੀਆਂ ਅਤੇ ਹੋਰ ਵਿਸ਼ੇਸ਼ ਵਿਅਕਤੀਆਂ ਦੇ ਠਹਿਰਾਅ ਲਈ ਕਿਸੇ ਢੁਕਵੀਂ ਰਿਹਾਇਸ਼ ਦਾ ਪ੍ਰਬੰਧ ਨਹੀਂ ਸੀ, ਜਿਸ ਕਰਕੇ ਸੂਬਾ ਸਰਕਾਰ ਵਲੋਂ ਪਠਾਨਕੋਟ ਵਿਖੇ ਸਰਕਟ ਹਾਊਸ ਉਸਾਰਨਾ ਤਜਵੀਜ਼ ਕੀਤਾ ਗਿਆ ਸੀ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਦੱਸਿਆ ਕਿ ਪਠਾਨਕੋਟ ਵਿਖੇ ਨਵੇਂ ਉਸਾਰੇ ਜਾਣ ਵਾਲੇ ਸਰਕਟ ਹਾਊਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਹੁਣਾਚਾਰੀ ਵਿਭਾਗ ਪੰਜਾਬ ਪਾਸੋਂ ਪ੍ਰਾਪਤ ਹੋ ਚੁੱਕੀ ਹੈ ਅਤੇ ਇਸ ਕੰਮ ਦੇ ਟੈਂਡਰ ਕਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅਗਲੇ 6 ਮਹੀਨਿਆਂ ’ਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।