ਪਟਿਆਲਾ | ਵੀਰਵਾਰ ਨੂੰ ਰਾਜਪੁਰਾ-ਸਰਹਿੰਦ ਬਾਈਪਾਸ ‘ਤੇ ਸੜਕ ‘ਤੇ ਖੜ੍ਹੀ ਸਰੀਏ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ‘ਚ 2 ਸਕੇ ਭਰਾ ਹਨ। ਸਾਰੇ ਨੇੜਲੇ ਪਿੰਡ ਰਾਜਪੁਰਾ ਦੇ ਦੱਸੇ ਜਾ ਰਹੇ ਹਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਜਪੁਰਾ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ।