ਦਰਦਨਾਕ ਹਾਦਸਾ ! ਪੈਦਲ ਸੜਕ ਪਾਰ ਕਰ ਰਹੇ ਮਜ਼ਦੂਰ ਨੂੰ ਤੇਜ਼ ਰਫਤਾਰ ਕਾਰ ਨੇ ਕੁਚਲਿਆ, ਮੌਕੇ ‘ਤੇ ਮੌਤ

0
308

ਜਲੰਧਰ, 3 ਅਕਤੂਬਰ | ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ CGS ਸਕੂਲ ਨੇੜੇ ਪੈਦਲ ਸੜਕ ਪਾਰ ਕਰ ਰਹੇ ਤਿੰਨ ਮਜ਼ਦੂਰਾਂ ‘ਚੋਂ ਇਕ ਦੀ ਵਾਹਨ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਦੇਰ ਰਾਤ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ।

ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀ ਹਾਈਵੇ ’ਤੇ ਰੇਲਿੰਗ ਪਾਰ ਕਰ ਕੇ ਪੈਦਲ ਜਾ ਰਹੇ ਸਨ। ਇਸ ਦੌਰਾਨ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੇ ਵਾਹਨ ਨਾਲ ਇਕ ਮਜ਼ਦੂਰ ਦੀ ਟੱਕਰ ਹੋ ਗਈ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਦੋ ਸਾਥੀ ਉਥੋਂ ਭੱਜ ਗਏ। ਥਾਣਾ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਪਲਵਿੰਦਰ ਸਿੰਘ ਨੇ ਮੌਕੇ ’ਤੇ ਜਾ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ ਹੈ।

ਏਐਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਗੱਡੀ ਵੀ ਸਪੀਡ ਵਿਚ ਸੀ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਥਾਣਾ ਸਦਰ ਦੇ ਇੰਚਾਰਜ ਹਰਿੰਦਰ ਸਿੰਘ ਨੇ ਕਿਹਾ ਕਿ ਐਨ.ਐਚ.ਏ.ਆਈ. ਨੇ ਲੋਕਾਂ ਦੀ ਸਹੂਲਤ ਲਈ ਸ਼ਾਟਕਟ ਬੰਦ ਕਰ ਦਿੱਤੇ ਹਨ ਪਰ ਲੋਕਾਂ ਨੂੰ ਸ਼ਾਟਕਟ ਲੈਣਾ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ ਉਹ ਮੌਕੇ ‘ਤੇ ਚਲੇ ਗਏ ਸਨ ਪਰ ਵੀਰਵਾਰ ਨੂੰ ਉਹ ਮੁੜ ਮੌਕੇ ‘ਤੇ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ।