ਲੁਧਿਆਣਾ, 17 ਅਕਤੂਬਰ | ਇਥੇ ਬੀਤੀ ਰਾਤ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ ਉੱਪਰ ਸੜਕ ‘ਤੇ ਬੁਰੀ ਤਰ੍ਹਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ।
ਜਿਸ ਤੋਂ ਬਾਅਦ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੀਸੀਆਰ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮੋਰਚਰੀ ਵਿਚ ਰਖਵਾ ਦਿੱਤਾ ਗਿਆ
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)